ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ

Wednesday, Jan 05, 2022 - 03:59 PM (IST)

ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ

ਬਠਿੰਡਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੌਰੇ ’ਤੇ ਆਏ ਸਨ। ਫਿਰੋਜ਼ਪੁਰ ’ਚ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਸੁਰੱਖਿਆ ਕਾਰਨਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਫਿਰੋਜ਼ਪੁਰ ਦੌਰਾ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਨੂੰ ਵਾਪਸ ਦਿੱਲੀ ਮੁੜਨਾ ਪਿਆ। ਪ੍ਰਧਾਨ ਮੰਤਰੀ ਜਦੋਂ ਬਠਿੰਡਾ ਹਵਾਈ ਅੱਡੇ ’ਤੇ ਪੁੱਜੇ ਤਾਂ ਉਨ੍ਹਾਂ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਜੋ ਕਿਹਾ, ਉਹ ਹੈਰਾਨ ਕਰਨ ਵਾਲਾ ਹੈ। 

ਇਹ ਵੀ ਪੜ੍ਹੋ: PM ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ’ਚ ਅਣਗਹਿਲੀ, ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ ਹਾਂ। ਨਿਊਜ਼ ਏਜੰਸੀ ਏ. ਐੱਨ. ਆਈ. ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਘਟਨਾ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਆਪਣੀ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਹਵਾਈ ਅੱਡੇ ’ਤੇ ਜ਼ਿੰਦਾ ਪਰਤ ਸਕਿਆ। 

ਇਹ ਵੀ ਪੜ੍ਹੋ: ਵੱਡੀ ਖ਼ਬਰ : ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚ ਰਹੇ PM ਮੋਦੀ, ਹੁਸੈਨੀਵਾਲਾ ਤੋਂ ਹੀ ਵਾਪਸ ਪਰਤੇ ਦਿੱਲੀ

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਪੰਜਾਬ ’ਚ ਭਾਜਪਾ ਦਾ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਸਨ, ਕਿਉਂਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਵੇਰ ਤੋਂ ਹੀ ਫਿਰੋਜ਼ਪੁਰ ਵਿਚ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਇਸ ਗੱਲ ਦਾ ਕਿਸੇ ਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਕੁਝ ਪ੍ਰਦਰਸ਼ਨਕਾਰੀਆਂ ਦੀ ਵਜ੍ਹਾ ਕਰ ਕੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਹੀ ਰੱਦ ਕਰਨਾ ਪੈ ਜਾਵੇਗਾ। ਹੁਣ ਗ੍ਰਹਿ ਮੰਤਰਾਲਾ ਨੇ ਵੀ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਮੰਨਿਆ ਹੈ ਅਤੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ।


author

Tanu

Content Editor

Related News