ਕੈਂਸਰ ਹਸਪਤਾਲ ਦੇ ਉਦਘਾਟਨ ਮਗਰੋਂ ਬੋਲੇ PM ਮੋਦੀ, ''ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦੇਣ ਵਾਲਾ ਕੰਮ ਹੋਇਆ''

Wednesday, Aug 24, 2022 - 04:31 PM (IST)

ਕੈਂਸਰ ਹਸਪਤਾਲ ਦੇ ਉਦਘਾਟਨ ਮਗਰੋਂ ਬੋਲੇ PM ਮੋਦੀ, ''ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦੇਣ ਵਾਲਾ ਕੰਮ ਹੋਇਆ''

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁੱਧਵਾਰ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਮੁੱਲਾਂਪੁਰ 'ਚ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਮੌਜੂਦ ਰਹੀ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਨਾਲ ਪੰਜਾਬ, ਹਰਿਆਣਾ ਅਤੇ  ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਫ਼ਾਇਦਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਕ੍ਰਾਂਤੀਵੀਰਾਂ ਦੀ ਪਵਿੱਤਰ ਧਰਤੀ ਹੈ। ਉਨ੍ਹਾਂ 'ਹਰ ਘਰ ਤਿਰੰਗਾ' ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੀ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ, CCTV ਫੁਟੇਜ ਦੀ ਮਦਦ ਨਾਲ ਫੜ੍ਹਿਆ ਦੋਸ਼ੀ

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਦੇਸ਼ ਦੇ ਲੋਕਾਂ ਨੂੰ ਇਲਾਜ ਲਈ ਆਧੁਨਿਕ ਹਸਪਤਾਲ ਮਿਲਣਗੇ, ਆਧੁਨਿਕ ਸਹੂਲਤਾਵਾਂ ਮਿਲਣਗੀਆਂ ਤਾਂ ਉਹ ਹੋਰ ਜਲਦੀ ਸਿਹਤਮੰਦ ਹੋਣਗੇ ਅਤੇ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ 'ਚ ਲੱਗੇਗੀ। ਉਨ੍ਹਾਂ ਕਿਹਾ ਕਿ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦੇ ਤੌਰ 'ਤੇ ਵੀ ਦੇਸ਼ ਨੂੰ ਇਕ ਆਧੁਨਿਕ ਹਸਪਤਾਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਸਹੂਲਤ ਦੇ ਨਿਰਮਾਣ 'ਚ ਕੇਂਦਰ ਸਰਕਾਰ ਦੇ ਟਾਟਾ ਮੈਮੋਰੀਅਲ ਸੈਂਟਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਟਾਟਾ ਮੈਮੋਰੀਅਲ ਸੈਂਟਰ ਕੋਲ ਹਰ ਸਾਲ ਡੇਢ ਲੱਖ ਨਵੇਂ ਮਰੀਜ਼ਾਂ ਦੇ ਇਲਾਜ ਦੀ ਸਹੂਲਤ ਤਿਆਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਉਦਘਾਟਨ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦੇਣ ਵਾਲਾ ਕੰਮ ਹੋਇਆ ਹੈ।

ਇਹ ਵੀ ਪੜ੍ਹੋ : PM ਮੋਦੀ ਦੇ ਆਉਣ ਤੋਂ ਪਹਿਲਾਂ ਪੰਡਾਲ 'ਚ ਪੈ ਗਿਆ ਰੌਲਾ, ਇਕਦਮ ਇਕੱਠੀ ਹੋਈ ਭਾਰੀ ਪੁਲਸ ਫੋਰਸ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ 'ਚ ਹਿਮਾਚਲ ਦੇ ਦੂਰ-ਦੁਰਾਡੇ ਦੇ ਖੇਤਰਾਂ ਤੋਂ ਲੋਕ ਕੈਂਸਰ ਸਮੇਤ ਅਨੇਕ ਬੀਮਾਰੀਆਂ ਦੇ ਇਲਾਜ ਲਈ ਪੀ. ਜੀ. ਆਈ. ਆਉਂਦੇ ਸਨ ਅਤੇ ਪੀ. ਜੀ. ਆਈ. 'ਚ ਭੀੜ ਹੋਣ ਕਾਰਨ ਮਰੀਜ਼ ਅਤੇ ਪਰਿਵਾਰ ਨੂੰ ਕਈ ਪਰੇਸ਼ਾਨੀਆਂ ਰਹਿੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਨੂੰ ਇਹ ਵੱਡੀ ਸਹੂਲਤ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ 'ਚ ਲਗਭਗ 3 ਹਜ਼ਾਰ ਹੈਲਥ ਅਤੇ ਵੈਲਨੈੱਸ ਸੈਂਟਰ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ 'ਚ 22 ਕਰੋੜ ਲੋਕਾਂ ਦੀ ਕੈਂਸਰ ਨਾਲ ਜੁੜੀ ਸਕਰੀਨਿੰਗ ਕੀਤੀ ਗਈ। ਇਨ੍ਹਾਂ 'ਚੋਂ ਇਕੱਲੇ ਪੰਜਾਬ 'ਚ ਕੈਂਸਰ ਦੇ 60 ਲੱਖ ਮਰੀਜ਼ਾਂ ਦੀ ਸਕਰੀਨਿੰਗ ਹੋਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੈਂਸਰ ਤੋਂ ਡਰਨ ਦੀ ਨਹੀਂ, ਸਗੋਂ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਲੋਕਾਂ ਨੂੰ ਜਾਣਦੇ ਹਨ, ਜੋ ਕੈਂਸਰ ਦੀ ਲੜਾਈ ਜਿੱਤ ਕੇ ਮਸਤ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੈਂਸਰ ਦੀ ਲੜਾਈ 'ਚ ਜੋ ਵੀ ਮਦਦ ਚਾਹੀਦੀ ਹੈ, ਉਹ ਕੇਂਦਰ ਸਰਕਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ੁਰੂਆਤੀ ਦੌਰ 'ਚ ਇਸ ਬੀਮਾਰੀ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਠਿੰਡਾ 'ਚ ਏਮਜ਼ ਵੀ ਬਿਹਤਰੀਨ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ 'ਚ ਕੈਂਸਰ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News