ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
Thursday, Jul 02, 2026 - 05:18 PM (IST)
ਲੁਧਿਆਣਾ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਗੱਲ ਦੀ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੀ ਸੌਗਾਤ ਦੇਣਗੇ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਇਹ ਫ਼ੇਰੀ ਸਿਆਸੀ ਨਜ਼ਰੀਏ ਤੋਂ ਵੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਜ਼ਿਕਰ ਕੀਤਾ ਹੈ। ਹਾਲਾਂਕਿ ਬਿੱਟੂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਅਜੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਾਰੀਖਾਂ 'ਤੇ ਮੋਹਰ ਲੱਗਣਾ ਅਜੇ ਬਾਕੀ ਹੈ, ਪਰ ਉਹ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੇ ਪ੍ਰਾਜੈਕਟ ਦੇ ਕੇ ਜਾਣਗੇ।
ਇੱਥੇ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸੇ ਸਾਲ ਦੀ ਸ਼ੁਰੂਆਤ ਵਿਚ ਵੀ ਪੰਜਾਬ ਆਏ ਸਨ। ਉਨ੍ਹਾਂ ਨੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਚ ਸੀਸ ਨਿਵਾਇਆ ਸੀ ਤੇ ਸੰਤ ਨਿਰੰਜਨ ਦਾਸ ਮਹਾਰਾਜ ਨਾਲ ਮੁਲਾਕਾਤ ਕੀਤੀ ਸੀ।
