Big Breaking: ਜਲੰਧਰ ਆਉਣਗੇ PM ਮੋਦੀ, ਰਵਿਦਾਸ ਜੈਅੰਤੀ ਮੌਕੇ ਡੇਰਾ ਬੱਲਾਂ ਵਿਖੇ ਹੋਣਗੇ ਨਤਮਸਤਕ
Tuesday, Jan 27, 2026 - 02:13 PM (IST)
ਜਲੰਧਰ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਨੂੰ ਜਲੰਧਰ ਆਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਨ ਦਾ ਐਲਾਨ ਵੀ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਮਨੋਰੰਜਨ ਕਾਲੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ।
(ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...)
