ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਨਰਿੰਦਰ ਮੋਦੀ

Friday, Aug 27, 2021 - 02:55 PM (IST)

ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਨਰਿੰਦਰ ਮੋਦੀ

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਜ਼ਿਲ੍ਹੇ ’ਚ ਸਥਿਤ ਜਲ੍ਹਿਆਂਵਾਲਾ ਬਾਗ ਦੇ ਯਾਦਗਾਰ ਕੰਪਲੈਕਸ ਦਾ ਮੁੜ ਨਿਰਮਾਣ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਦੀ ਸ਼ਾਮ 6:25 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਯਾਦਗਾਰ ਕੰਪਲੈਕਸ ਦਾ ਉਦਘਾਟਨ ਕਰਕੇਰਾਸ਼ਟਰ ਨੂੰ ਸਮਰਪਿਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਇਸ ਯਾਦਗਾਰ ਸਥਾਨ ’ਤੇ ਕੁਝ ਵਿਕਸਤ ਅਜਾਇਬ ਘਰ ਗੈਲਰੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਉਦਘਾਟਨ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਸਾਢੇ ਚਾਰ ਸਾਲ ਬਾਅਦ ਪਿੰਡ ਡਾਲਾ ਪਹੁੰਚੇ ‘ਆਪ’ ਵਿਧਾਇਕ, ਲੋਕਾਂ ਨੇ ਘੇਰਾ ਪਾ ਪੁੱਛੇ ਸਵਾਲ (ਵੀਡੀਓ)

ਦੱਸ ਦੇਈਏ ਕਿ ਪੂਰੇ ਕੈਂਪਸ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਵਲੋਂ ਕੀਤੀਆਂ ਗਈਆਂ ਅਣਗਿਣਤ ਵਿਕਾਸ ਪਹਿਲਕਦਮੀਆਂ ਨੂੰ ਵੀ ਇਸ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਇਮਾਰਤ ਲੰਬੇ ਸਮੇਂ ਤੋਂ ਬੇਕਾਰ ਪਈ ਹੋਈ ਸੀ, ਜਿਸ ਕਾਰਨ ਇਸ ਦੀ ਵਰਤੋਂ ਬਹੁਤ ਘੱਟ ਕੀਤੀ ਜਾ ਰਹੀ ਸੀ। ਇਸੇ ਕਰਕੇ ਇਮਾਰਤਾਂ ਨੂੰ ਮੁੜ ਵਰਤੋਂ ’ਚ ਲਿਆਉਣ ਲਈ ਚਾਰ ਅਜਾਇਬ-ਘਰ ਗੈਲਰੀਆਂ ਨਿਰਮਿਤ ਕੀਤੀ ਗਈਆਂ ਹਨ। ਇਹ ਗੈਲਰੀਆਂ 13 ਅਪ੍ਰੈਲ 1919 ਨੂੰ ਪੰਜਾਬ ’ਚ ਵਾਪਰੀਆਂ ਵੱਖ-ਵੱਖ ਘਟਨਾਵਾਂ ਦੀਆਂ ਵਿਸ਼ੇਸ਼ ਇਤਿਹਾਸਕ ਮਹੱਤਤਾਵਾਂ ਨੂੰ ਦਰਸਾਉਣ ਦਾ ਕੰਮ ਕਰਨਗੀਆਂ। 

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਦੂਜੇ ਪਾਸੇ ਇਨ੍ਹਾਂ ਘਟਨਾਵਾਂ ਨੂੰ ਦਿਖਾਉਣ ਲਈ ਆਡੀਓ-ਵਿਜ਼ੁਅਲ ਤਕਨਾਲੋਜੀ ਦੇ ਮਾਧਿਅਮ ਦਾ ਇਸਤੇਮਾਲ ਕੀਤਾ ਜਾਵੇਗਾ, ਜਿਸ ਵਿੱਚ ਮੈਪਿੰਗ ਅਤੇ 3-ਡੀ ਦ੍ਰਿਸ਼ਟਾਂਤ ਦੇ ਨਾਲ-ਨਾਲ ਕਲਾ ਅਤੇ ਮੂਰਤੀਕਲਾ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ ’ਚ ਬਣੇ ਸ਼ਹੀਦੀ ਖੂਹ ਦੀ ਵੀ ਮੁਰੰਮਤ ਕੀਤੀ ਗਈ ਹੈ। ਸ਼ਹੀਦੀ ਖੂਹ ਦਾ ਨਵਵਿਕਸਿਤ ਢਾਂਚੇ ਨਾਲ ਮੁੜ ਨਿਰਮਾਣ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

ਨੋਟ - ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਮੋਦੀ ਨਰਿੰਦਰ ਮੋਦੀ, ਦੇ ਬਾਰੇ ਕੀ ਹੈ ਤੁਹਾਡੀ ਰਾਏ....


author

rajwinder kaur

Content Editor

Related News