17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

Sunday, Jul 05, 2026 - 01:47 PM (IST)

17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ (ਰਸ਼ਮੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ’ਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਹਾਲੇ ਤੱਕ ਪ੍ਰਧਾਨ ਮੰਤਰੀ ਦਫ਼ਤਰ ਜਾਂ ਕੇਂਦਰ ਸਰਕਾਰ ਵੱਲੋਂ ਪ੍ਰੋਗਰਾਮ ਬਾਰੇ ਕੋਈ ਅਧਿਕਾਰਤ ਸੂਚਨਾ ਜਾਂ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਸੰਭਾਵੀ ਦੌਰੇ ਨੂੰ ਧਿਆਨ ’ਚ ਰੱਖਦਿਆਂ ਸਬੰਧਿਤ ਪ੍ਰਾਜੈਕਟਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਯੂਨੀਵਰਸਿਟੀ (ਪੀ. ਯੂ.) ਦੇ ਨਵੇਂ ਬਣੇ ਮਲਟੀਪਰਪਜ਼ ਹਾਲ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੀਂ ਕਰਵਾਏ ਜਾਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT

100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣੇ ਇਸ ਹਾਲ ਦਾ ਮੁੱਖ ਆਡੀਟੋਰੀਅਮ ਤਿਆਰ ਹੋ ਗਿਆ ਹੈ, ਜਦੋਂ ਕਿ ਕੁੱਝ ਕੰਮ ਹਾਲੇ ਬਾਕੀ ਹੈ। ਇਸੇ ਤਰ੍ਹਾਂ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ’ਚ ਨਵੇਂ ਬਣੇ ਕੁਰੂਕਸ਼ੇਤਰ ਹੋਸਟਲ ਦੇ ਨਵੇਂ ਬਲਾਕ ਦਾ ਵੀ ਉਦਘਾਟਨ ਪ੍ਰਸਤਾਵਿਤ ਹੈ। ਨਵੇਂ ਬਲਾਕ ’ਚ 364 ਕਮਰੇ ਬਣਾਏ ਗਏ ਹਨ। ਇਸ ਤੋਂ ਪਹਿਲਾਂ ਹੋਸਟਲ ’ਚ 264 ਕਮਰੇ ਸਨ। ਕਮਰਿਆਂ ਦੇ ਬਣਨ ਨਾਲ ਵਿਦਿਆਰਥੀਆਂ ਲਈ ਰਿਹਾਇਸ਼ੀ ਸਹੂਲਤਾਂ ’ਚ ਜਿਕਰਯੋਗ ਵਾਧਾ ਹੋਵੇਗਾ। ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ. ਜੀ.ਆਈ.) ’ਚ ਨਹਿਰੂ ਬਲਾਕ ਦੀ ਵਿਸਥਾਰਤ ਇਮਾਰਤ ਅਤੇ ਮਦਰ ਐਂਡ ਚਾਈਲਡ ਸੈਂਟਰ ਦਾ ਉਦਘਾਟਨ ਵੀ ਸੰਭਾਵੀ ਪ੍ਰੋਗਰਾਮ ’ਚ ਸ਼ਾਮਲ ਮੰਨਿਆ ਜਾ ਰਿਹਾ ਹੈ। ਲਗਭਗ 400 ਤੋਂ 450 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਮਦਰ ਐਂਡ ਚਾਈਲਡ ਸੈਂਟਰ ’ਚ ਔਰਤਾਂ ਅਤੇ ਬੱਚਿਆਂ ਨੂੰ ਆਧੁਨਿਕ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
ਅਧਿਕਾਰੀ ਨੇ ਕੀਤੀ ਤਿਆਰੀਆਂ ਦੀ ਸਮੀਖਿਆ
ਸੂਤਰਾਂ ਮੁਤਾਬਿਕ ਸੰਭਾਵੀ ਦੌਰੇ ਸਬੰਧੀ ਹਾਲ ਹੀ ’ਚ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ’ਚ ਇਕ ਉੱਚ-ਪੱਧਰੀ ਮੀਟਿੰਗ ਹੋਈ ਸੀ। ਮੀਟਿੰਗ ’ਚ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਪੈਕ ਤੇ ਪੰਜਾਬ ਯੂਨੀਵਰਸਿਟੀ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ’ਚ ਸੁਰੱਖਿਆ, ਪ੍ਰਬੰਧਾਂ ਅਤੇ ਉਦਘਾਟਨ ਪ੍ਰੋਗਰਾਮ ਨਾਲ ਸਬੰਧਤ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News