PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
Saturday, Oct 17, 2026 - 09:25 AM (IST)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ 53ਵੇਂ ਜਨਮਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਪ੍ਰਾਰਥਨਾ ਕਰਦਾ ਹਾਂ।"
ਇਹ ਵੀ ਪੜ੍ਹੋ : ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ 96 ਘੰਟੇ ਦੀ ਫ੍ਰੀ ਟਰਾਂਜ਼ਿਟ ਸਹੂਲਤ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ 17 ਅਕਤੂਬਰ, 1973 ਨੂੰ ਹੋਇਆ ਸੀ ਅਤੇ ਉਹ ਮਾਰਚ 2022 ਤੋਂ ਪੰਜਾਬ ਦੇ ਮੁੱਖ ਮੰਤਰੀ ਹਨ। ਉਹ ਪਹਿਲਾਂ ਦੋ ਵਾਰ 2014 ਅਤੇ 2019 ਵਿੱਚ ਲੋਕ ਸਭਾ ਲਈ ਚੁਣੇ ਗਏ ਸਨ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
