ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- ''ਭਾਜਪਾ ਦਾ ਜਿੱਤਣਾ ਤੈਅ ਹੈ''
Friday, May 24, 2024 - 06:58 PM (IST)
ਗੁਰਦਾਸਪੁਰ (ਵੈੱਬ ਡੈਸਕ, ਹਰਜਿੰਦਰ ਸਿੰਘ ਗੋਰਾਇਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਫਤਿਹ ਰੈਲੀ ਨੂੰ ਸੰਬੋਧਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਫਤਿਹ ਬੁਲਾ ਕੇ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਦੇਰ ਨਾਲ ਆਉਣ ਤੇ ਇੰਤਜਾਰ ਕਰਵਾਉਣ ਲਈ ਮੁਆਫੀ ਮੰਗਦਾ ਹਾਂ, ਇਹ ਧਰਤੀ ਡੇਰਾ ਬਾਬਾ ਨਾਨਕ ਦੇ ਪਵਿੱਤਰ ਅਸਥਾਨ ਨਾਲ ਸਸ਼ੋਭਿਤ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦਾ ਰਿਸ਼ਤਾ ਕੁਝ ਖ਼ਾਸ ਹੈ। ਪੰਜਾਬ 'ਚ ਆਪਣੇ ਬਹੁਤ ਪੁਰਾਣੇ ਸਾਥੀਆਂ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਮੇਰੇ ਸਾਥੀ ਵਿਨੋਦ ਖੰਨਾ ਨੇ ਮੇਰੇ ਨਾਲ ਲੰਮੇ ਅਰਸੇ ਤੱਕ ਕੰਮ ਕੀਤਾ ਹੈ। ਖੰਨਾ ਜ਼ਮੀਨ ਨਾਲ ਜੁੜੇ ਆਗੂ ਸਨ, ਤੇ ਮੰਤਰੀ ਰਹਿੰਦਿਆਂ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਚਰਚਾ ਅੱਜ ਵੀ ਹੁੰਦੀ ਹੈ।ਉਨ੍ਹਾਂ ਕਿਹਾ ਮੈਂ ਚਾਹੁੰਦਾ ਹਾਂ ਗੁਰਦਾਸਪੁਰ, ਪੰਜਾਬ ਅਤੇ ਪੂਰੇ ਦੇਸ਼ ਦਾ ਤੇਜ਼ੀ ਨਾਲ ਵਿਕਾਸ ਹੋਵੇ ਅਤੇ ਮੈਂ ਤੁਹਾਡੀਆਂ ਉਮੀਦਾਂ 'ਤੇ ਖਰਾ ਉਤਰਾਂਗਾ, ਇਸ ਲਈ ਮੈਂ ਅੱਜ ਤੁਹਾਡਾ ਆਸ਼ੀਰਵਾਦ ਲੈਣ ਲਈ ਆਇਆ ਹਾਂ।
ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ 2024 ਦੀਆਂ ਚੋਣਾਂ ਦੇਸ਼ ਨੂੰ ਅੱਗੇ ਵਧਾਉਣ ਲਈ ਹਨ। ਉਨ੍ਹਾਂ ਕਿਹਾ ਤੁਸੀਂ ਲੋਕਾਂ ਨੇ ਇੰਡੀਆ ਗੰਠਜੋੜ ਨੂੰ ਹਰਾ ਕੇ ਅਤੇ ਭਾਜਪਾ ਦੇ ਕਮਲ ਦੇ ਫੁੱਲ ਦਾ ਚੋਣ ਨਿਸ਼ਾਨ ਦਬਾ ਕੇ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਤੁਹਾਨੂੰ ਪਤਾ ਹੀ ਹੈ ਕੇਂਦਰ ਜਾਂ ਤੁਹਾਡੇ ਜ਼ਿਲ੍ਹਿਆਂ 'ਚ ਮੋਦੀ ਦੀ ਸਰਕਾਰ ਹੀ ਬਣੇਗੀ ਅਤੇ 90 ਫੀਸਦੀ ਲੋਕ ਇਹ ਹੀ ਬੋਲਣਗੇ ਕਿ ਮੋਦੀ ਦੀ ਸਰਕਾਰ ਬਣਨਾ ਤੈਅ ਹੈ ਫਿਰ ਲੋਕ ਆਪਣੀਆਂ ਵੋਟਾਂ ਬਰਬਾਦ ਕਿਉਂ ਕਰਨਗੇ।
ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ 2024 ਦੀਆਂ ਚੋਣਾਂ ਦੇਸ਼ ਨੂੰ ਮਜ਼ਬੂਤ ਬਣਾਉਣ ਦੀਆਂ ਚੋਣਾਂ ਹਨ। ਪੰਜਾਬ ਦੇ ਲੋਕ ਵੋਟ ਖ਼ਰਾਬ ਨਾ ਕਰਨ ਤੁਸੀਂ ਵੀ ਆਪਣੀ ਵੋਟ ਭਾਜਪਾ ਨੂੰ ਦਿਓ। ਇਕ ਪਾਸੇ ਭਾਜਪਾ ਅਤੇ NDA ਹੈ, ਦੂਜੇ ਪਾਸੇ ਭ੍ਰਿਸ਼ਟਾਚਾਰੀਆਂ ਦਾ 'ਇੰਡੀਆ' ਗਠਜੋੜ ਹੈ। ਉਨ੍ਹਾਂ ਕਿਹਾ ਜਦੋਂ ਦੇਸ਼ ਦੇ ਵਿਕਾਸ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਪਾਰਟੀ ਤੁਹਾਨੂੰ ਸਭ ਤੋਂ ਪਿੱਛੇ ਖੜ੍ਹੀ ਨਜ਼ਰ ਆਵੇਗੀ।
ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਉਨ੍ਹਾਂ ਕਿਹਾ ਇਕ ਵਾਰ ਤੁਸੀਂ ਮੈਨੂੰ ਵੋਟ ਦਿਓ ਮੈਂ 5 ਸਾਲ ਤੁਹਾਡੇ ਸੁਫ਼ਨੇ ਪੂਰੇ ਕਰਾਂਗਾ। ਤੁਹਾਡੇ ਸੁਫ਼ਨੇ ਪੂਰਾ ਕਰਨਾ ਮੇਰਾ ਵਾਅਦਾ ਹੈ ਮੇਰਾ ਹਰ ਪਲ, 24/7 ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਪੰਜਾਬ ਦੀ ਧਰਤੀ ਦੇ ਲੰਮੇ ਸਮੇਂ ਤੱਕ ਕੰਮ ਕਰਨ ਨੂੰ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਮੈਨੂੰ ਇਸ ਧਰਤੀ ਦੀ ਸਹੁੰ ਹੈ ਕਿ ਮੈਂ ਇਸ ਨੂੰ ਦੇਸ਼ ਤੋਂ ਕਦੇ ਵੀ ਪੰਜਾਬ ਨੂੰ ਵੱਖ ਨਹੀਂ ਹੋਣ ਦੇਵਾਂਗਾ, ਦੇਸ਼ ਨੂੰ ਨਾ ਕਦੀ ਝੁਕਣ ਅਤੇ ਨਾ ਹੀ ਰੁਕਣ ਦੇਵਾਂਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਮੈਂ ਬੇਨਤੀ ਕਰਨ ਲਈ ਆਇਆ ਹਾਂ ਕਿ 1 ਜੂਨ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਅਨਿਤਾ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸੰਧੂ ਨੂੰ ਵੋਟ ਪਾ ਕੇ ਜਿਤਾਓ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8