PM ਮੋਦੀ ਪਹੁੰਚੇ ਗੁਰਦਾਸਪੁਰ, ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਕਰਨਗੇ ਦੌਰਾ

Tuesday, Sep 09, 2025 - 04:17 PM (IST)

PM ਮੋਦੀ ਪਹੁੰਚੇ ਗੁਰਦਾਸਪੁਰ, ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਕਰਨਗੇ ਦੌਰਾ

ਗੁਰਦਾਸਪੁਰ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਦੌਰੇ 'ਤੇ ਪਹੁੰਚੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ 'ਚ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਬੇਘਰ ਹੋਏ ਲੋਕਾਂ, ਕਿਸਾਨਾਂ ਨਾਲ ਡਾਇਰੈਕਟ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ। ਇਸ ਦੇ ਨਾਲ ਹੀ ਉਹ ਕੇਂਦਰੀ ਮਦਦ ਦੇ ਭਰੋਸਾ ਦਿੰਦੇ ਹੋਏ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਬਾਰੇ ਨਿਰਦੇਸ਼ ਦੇਣਗੇ। ਦੱਸ ਦੇਈਏ ਕਿ ਪੰਜਾਬ ਦੇ 23 ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਕਹਿਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਮੋਦੀ ਹੜ੍ਹ ਪੀੜਤ ਖੇਤਰਾਂ ਦੇ ਨਦੀ ਕੰਢਿਆਂ ਤੇ ਹੋ ਰਹੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਦੀ ਪੱਟੜੀਆਂ ਦੀ ਹਾਲਤ ਵੀ ਚੈੱਕ ਕਰਨਗੇ, ਜਿਨ੍ਹਾਂ ਕਰਕੇ ਹੜ੍ਹਾਂ ਤੋਂ ਨੁਕਸਾਨ ਵਧਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ

ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਫੋਨ ‘ਤੇ ਗੱਲਬਾਤ ਵੀ ਕੀਤੀ ਸੀ। ਹੜ੍ਹ ਸੰਕਟ ਦੇ ਪੂਰੇ ਜਾਇਜ਼ੇ ਲਈ ਦੋ ਕੇਂਦਰੀ ਟੀਮਾਂ ਪਹਿਲਾਂ ਹੀ ਪੰਜਾਬ ਭੇਜੀਆਂ ਗਈਆਂ ਹਨ,ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣਗੀਆਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਦੇ ਜ਼ਿਲ੍ਹੇ ਦੇ ਸਕੂਲਾਂ 'ਚ ਅਜੇ ਨਹੀਂ ਸ਼ੁਰੂ ਹੋ ਸਕੇਗੀ ਪੜ੍ਹਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News