PM ਮੋਦੀ ਨੇ 'ਮਨ ਕੀ ਬਾਤ' 'ਚ ਪ੍ਰਕਾਸ਼ ਸਿੰਘ ਬਾਦਲ ਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਕੀਤਾ ਯਾਦ
Monday, Jun 30, 2025 - 10:18 AM (IST)

ਨਵੀਂ ਦਿੱਲੀ/ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੌਰਾਨ ਕਿਹਾ ਕਿ ਐਮਰਜੈਂਸੀ ਵਿਰੁੱਧ ਲੜਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਐਤਵਾਰ ਨੂੰ ਉਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਪ੍ਰਮੁੱਖ ਆਗੂਆਂ ਦੀਆਂ ਟਿੱਪਣੀਆਂ ਸੁਣਾਈਆਂ ਤਾਂ ਜੋ ਉਦੋਂ ਲੋਕਾਂ 'ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਉਸ ਵੇਲੇ ਦੇ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action (ਵੀਡੀਓ)
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਖ਼ਿਲਾਫ਼ 40 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਦੇਣ ਵਾਲੇ ਅਕਾਲੀ ਆਗੂਆਂ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' 'ਚ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਵਧੀਕੀਆਂ ਸਹਿਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਸਾਨੂੰ ਆਪਣੇ ਸੰਵਿਧਾਨ ਨੂੰ ਮਜ਼ਬੂਤ ਰੱਖਣ ਲਈ ਲਗਾਤਾਰ ਸੁਚੇਤ ਰਹਿਣ ਲਈ ਪ੍ਰੇਰਿਤ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order, ਖ਼ਬਰ ਨੂੰ ਧਿਆਨ ਨਾਲ ਪੜ੍ਹ ਲੈਣ ਮਾਪੇ
ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਈ, ਉਨ੍ਹਾਂ ਨਾ ਸਿਰਫ਼ ਸਾਡੇ ਸੰਵਿਧਾਨ ਦੀ ਹੱਤਿਆ ਨਹੀਂ ਕੀਤੀ, ਸਗੋਂ ਨਿਆਂਪਾਲਿਕਾ ਨੂੰ ਆਪਣਾ ਗੁਲਾਮ ਬਣਾ ਕੇ ਰੱਖਣ ਦਾ ਇਰਾਦਾ ਵੀ ਦਰਸਾਇਆ। ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪਾਰਟੀ ਦਾ ਨਾਂ ਲਏ ਬਿਨਾਂ ਮੋਦੀ ਨੇ ਐਮਰਜੈਂਸੀ ਦੌਰਾਨ ਹੋਈਆਂ ਵਧੀਕੀਆਂ ਲਈ ਕਾਂਗਰਸ ਦੀ ਨਿੰਦਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8