ਪੀ.ਐੱਮ. ਮੋਦੀ ਅੱਜ ਕਰਨਗੇ ਨਕਸਲੀਆਂ ਦੇ ਗੜ੍ਹ ''ਚ ਰੈਲੀ (ਪੜੋ 9 ਨਵੰਬਰ ਦੀਆਂ ਖਾਸ ਖਬਰਾਂ)

11/09/2018 1:40:07 AM

ਜਲੰਧਰ (ਵੈਬ ਡੈਸਕ)—ਛੱਤੀਸਗੜ੍ਹ 'ਚ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਸਿਖਰ 'ਤੇ ਪਹੁੰਚਣ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਜਗਦਲਪੁਰ 'ਚ ਚੋਣਾਂਵੀ ਸਭਾ ਨੂੰ ਸੰਬੋਧਿਤ ਕਰਨਗੇ। ਪਾਰਟੀ ਮਾਹਿਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਜਹਾਜ਼ ਰਾਹੀਂ ਸਿੱਧਾ ਜਗਦਲਪੁਰ ਪਹੁੰਚਣਗੇ ਅਤੇ ਜਗਦਲਪੁਰ 'ਚ ਪਾਰਟੀ ਦੁਆਰਾ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰਨਗੇ। ਜਨਸਭਾ ਤੋਂ ਬਾਅਦ ਮੋਦੀ ਇੱਥੋ ਵਾਪਿਸ ਦਿੱਲੀ ਰਵਾਨਾ ਹੋ ਜਾਣਗੇ। ਮੋਦੀ ਵਿਧਾਨਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਇਹ ਇੱਕਲੀ ਜਨਸਭਾ ਹੋਵੇਗੀ।
ਪਹਿਲੇ ਪੜਾਅ ਦੀਆਂ ਸੀਟਾਂ 'ਤੇ ਭਾਜਪਾ ਵੱਲੋਂ ਮੁੱਖ ਮੰਤਰੀ ਡਾ. ਰਮਨ ਸਿੰਘ, ਕਈ ਕੇਂਦਰੀ ਮੰਤਰੀਆਂ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਵੀ ਪ੍ਰਚਾਰ ਕਰ ਚੁੱਕੇ ਹਨ। ਮੁੱਖ ਮੰਤਰੀ ਡਾ. ਰਮਨ ਸਿੰਘ ਇਸ ਪੜਾਅ ਦੀਆਂ ਸਾਰੀਆਂ ਸੀਟਾਂ 'ਤੇ ਪ੍ਰਚਾਰ ਦੇ ਲਈ ਪਹੁੰਚ ਚੁੱਕੇ ਹਨ। ਕੁਝ ਖੇਤਰਾਂ 'ਚ ਤਾਂ ਇਨ੍ਹਾਂ ਦੀਆਂ ਕਾਫੀ ਸਭਾਵਾਂ ਹੋ ਚੁੱਕੀਆਂ ਹਨ। ਵਿਧਾਨ ਸਭਾ ਦੇ ਪਹਿਲੇ ਪੜਾਅ ਦੀਆਂ 18 ਸੀਟਾਂ ਤੇ 10 ਨਵੰਬਰ ਦੀ ਸ਼ਾਮ ਨੂੰ ਪ੍ਰਚਾਰ ਸਮਾਪਤ ਹੋ ਜਾਵਗਾ। ਇਨ੍ਹਾਂ ਸੀਟਾਂ 'ਤੇ 12 ਨਵੰਬਰ ਨੂੰ ਮਤਦਾਨ ਕਰਵਾਇਆ ਜਾਵੇਗਾ। ਮੋਦੀ ਦੀ ਰੈਲੀ ਤੋਂ ਪਹਿਲਾਂ ਅੱਜ ਨਕਸਲੀਆਂ ਨੇ ਇਕ ਯਾਤਰੀ ਬੱਸ 'ਤੇ ਹਮਲਾ ਕਰ ਦਿੱਤਾ, ਜਿਸ 'ਚ 4 ਜਵਾਨ ਸ਼ਹੀਦ ਹੋ ਗਏ ਅਤੇ 3 ਨਾਗਰਿਕਾਂ ਦੀ ਮੌਤ ਹੋ ਗਈ।7 ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਨਕਸਲੀ ਪਹਿਲਾਂ ਤੋਂ ਹੀ ਧਮਕੀ ਦੇ ਚੁੱਕੇ ਹਨ ਕਿ ਉਹ ਸ਼ਾਤੀਪੂਰਨ ਢੰਗ ਨਾਲ ਸੂਬੇ 'ਚ ਚੋਣਾਂ ਨਹੀਂ ਹੋਣ ਦੇਣਗੇ।


ਪੜੋ 9 ਨਵੰਬਰ ਦੀਆਂ ਖਾਸ ਖਬਰਾਂ—


ਰਾਹੁਲ ਗਾਂਧੀ ਰਹਿਣਗੇ ਛੱਤੀਸਗੜ੍ਹ ਦੌਰੇ 'ਤੇ

 


ਵਿਧਾਨਸਭਾ ਚੋਣਾਂ ਨੂੰ ਲੈ ਕੇ ਜਿਵੇਂ-ਜਿਵੇਂ ਵੋਟਾਂ ਦੀ ਤਰੀਕ ਨੇੜੇ ਆ ਰਹੀ ਹੈ, ਉਂਝ-ਉਂਝ ਰਾਸ਼ਟਰੀ ਨੇਤਾਵਾਂ ਦੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ 9 ਨਵੰਬਰ ਨੂੰ ਆਪਣੇ 2 ਦਿਨਾਂ ਦੌਰੇ 'ਤੇ ਛੱਤੀਸਗੜ੍ਹ ਆ ਰਹੇ ਹਨ। ਉਹ ਰੋਡ ਸ਼ੋਅ ਕਰਨ ਦੇ ਨਾਲ ਹੀ ਬਸਤਰ ਅਤੇ ਰਾਜਨਾਂਦਗਾਂਵ 'ਚ ਸਭਾਵਾਂ ਵੀ ਕਰਨਗੇ। 

ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਕਰਨਗੇ ਰੈਲੀ


ਛੱਤੀਸਗੜ੍ਹ 'ਚ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) 9 ਨਵੰਬਰ ਤੋਂ ਸ਼ੁਰੂ ਕਰੇਗੀ। ਯਾਤਰਾ ਦੀ ਸ਼ੁਰੂਆਤ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਯਾਤਰਾ ਦਾ ਸਮਾਪਨ 16 ਨਵੰਬਰ ਦੀ ਸ਼ਾਮ ਪਾਰਟੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਭਾ ਤੋਂ ਹੋਵੇਗਾ।

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 9 ਨਵੰਬਰ ਨੂੰ ਇਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। 
ਇਹ ਇਕੱਤਰਤਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਇਤਿਹਾਸ ਸਬੰਧੀ ਗਲਤ ਜਾਣਕਾਰੀ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਸ਼ਾਮਲ ਕਰਨ ਨਾਲ ਸਮੁੱਚੇ ਸਿੱਖ  ਜਗਤ ਅੰਦਰ ਭਾਰੀ ਰੋਸ ਹੈ ਤੇ ਇਸ ਮਾਮਲੇ ਨੂੰ ਲੈ ਕੇ ਪ੍ਰਮੁੱਖ ਸਿੱਖ ਸ਼ਖਸੀਅਤਾਂ ਨਾਲ ਵਿਚਾਰਾਂ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਇਕੱਤਰਤਾ 9 ਨਵੰਬਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

ਕਾਂਗਰਸੀ ਵਰਕਰ ਦੇਣਗੇ ਡੀ. ਸੀ. ਦਫਤਰ ਅੱਗੇ ਰੋਸ ਧਰਨਾ


ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨੋਟਬੰਦੀ ਦੇ ਵਿਰੁੱਧ ਕਾਂਗਰਸੀ ਵਰਕਰਾਂ ਵੱਲੋਂ 9 ਨਵੰਬਰ ਨੂੰ ਸਵੇਰੇ ਸਾਢੇ 10 ਵਜੇ ਦਫਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੱਗੇ ਜ਼ਿਲਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ 'ਚ ਇਕ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਖੇਡ
ਅੱਜ ਹੋਣ ਵਾਲੇ ਮੁਕਾਬਲੇ


ਕ੍ਰਿਕਟ : ਸ਼੍ਰੀਲੰਕਾ ਬਨਾਮ ਇੰਗਲੈਂਡ (ਪਹਿਲਾ ਟੈਸਟ ਮੈਚ, ਚੌਥਾ ਦਿਨ)
ਕ੍ਰਿਕਟ : ਦੱਖਣੀ ਅਫਰੀਕਾ ਬਨਾਮ ਆਸਟਰੇਲੀਆ (ਦੂਜਾ ਵਨ ਡੇ ਮੈਚ)
ਕ੍ਰਿਕਟ : ਪਾਕਿਸਤਾਨ ਬਨਾਮ ਨਿਊਜ਼ੀਲੈਂਡ (ਦੂਜਾ ਵਨ ਡੇ ਮੈਚ)
ਬੈਡਮਿੰਟਨ : ਚਾਈਨਾ ਓਪਨ ਸੁਪਰ ਸੀਰੀਜ਼ ਬੈਡਮਿੰਟਨ ਟੂਰਨਾਮੈਂਟ
ਕਬੱਡੀ : ਮੁੰਬਈ ਬਨਾਮ ਜੈਪੁਰ (ਪ੍ਰੋ ਕਬੱਡੀ ਲੀਗ-2018)
ਕ੍ਰਿਕਟ : ਭਾਰਤ ਬਨਾਮ ਨਿਊਜ਼ੀਲੈਂਡ (ਟੀ-20 ਮਹਿਲਾ ਵਿਸ਼ਵ ਕੱਪ)


Related News