ਇਕ ਵਾਰ ਫ਼ਿਰ ਪੰਜਾਬ ਦੌਰੇ 'ਤੇ ਆਉਣਗੇ PM ਮੋਦੀ, ਕੈਪਟਨ ਨੇ ਦਿੱਤੇ ਸੰਕੇਤ (ਵੀਡੀਓ)
Tuesday, Feb 01, 2022 - 11:37 PM (IST)
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫ਼ਿਰ ਤੋਂ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਪੀ.ਐੱਮ. ਮੋਦੀ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੌਰੇ 'ਤੇ ਆਉਣਗੇ। ਇਸ ਬਾਰੇ ਸੰਕੇਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਹਨ।
ਇਹ ਵੀ ਪੜ੍ਹੋ : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 310.89 ਕਰੋੜ ਦੀਆਂ ਵਸਤਾਂ ਜ਼ਬਤ
ਫਿਲਹਾਲ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਇਸ ਵਾਰ ਪ੍ਰਧਾਨ ਮੰਤਰੀ ਦੀ ਰੈਲੀ ਕਿਸ ਥਾਂ 'ਤੇ ਹੋਵੇਗੀ, ਰੈਲੀ ਵਾਲੀ ਥਾਂ ਨੂੰ ਲੈ ਕੇ ਅਜੇ ਵੀ ਖ਼ਦਸ਼ਾ ਬਰਕਰਾਰ ਹੈ ਪਰ ਦੱਸਿਆ ਜਾ ਰਿਹਾ ਹੈ ਕਿ 7 ਜਾਂ 8 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਨਾਲ ਫਿਰ ਤੋਂ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ।
ਇਹ ਵੀ ਪੜ੍ਹੋ : ਲਾਕਡਾਊਨ 'ਚ ਪਾਰਟੀਆਂ ਦੇ ਆਯੋਜਨ ਲਈ ਜਾਨਸਨ ਦੇ ਮੁਆਫ਼ੀ ਮੰਗਣ ਦੇ ਬਾਵਜੂਦ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਪ੍ਰਧਾਨ ਮੰਤਰੀ ਮੋਦੀ ਦੀ ਫ਼ਿਰੋਜ਼ਪੁਰ 'ਚ ਰੈਲੀ ਰੱਖੀ ਗਈ ਸੀ ਜਿਸ ਦੌਰਾਨ ਪੀ.ਐੱਮ. ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਕਿਸਾਨਾਂ ਵੱਲੋਂ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਦੌਰਾਨ ਕਿਸਾਨਾਂ ਨੇ ਮੋਦੀ ਦੇ ਕਾਫ਼ਲੇ ਨੂੰ ਰਸਤੇ 'ਚ ਹੀ ਰੋਕ ਲਿਆ ਸੀ।
ਇਹ ਵੀ ਪੜ੍ਹੋ : ਮੂਲ ਵੇਰੀਐਂਟ ਤੋਂ ਜ਼ਿਆਦਾ ਤੇਜ਼ੀ ਨਾਲ ਫੈਲਦੈ ਓਮੀਕ੍ਰੋਨ ਦੇ ਉਪ ਵੇਰੀਐਂਟ : ਖੋਜ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।