PM ਮੋਦੀ ਅੱਜ ਮਹਿਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਈਪਲਾਈਨ ਦੇਸ਼ ਨੂੰ ਕਰਨਗੇ ਸਮਰਪਿਤ

Monday, Oct 02, 2023 - 01:24 AM (IST)

PM ਮੋਦੀ ਅੱਜ ਮਹਿਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਈਪਲਾਈਨ ਦੇਸ਼ ਨੂੰ ਕਰਨਗੇ ਸਮਰਪਿਤ

ਜੈਤੋ (ਰਘੁਨੰਦਨ ਪਰਾਸ਼ਰ) : ਪ੍ਰਧਾਨ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਦੱਸਿਆ ਕਿ ਪੀਐੱਮ ਨਰਿੰਦਰ ਮੋਦੀ ਅੱਜ ਯਾਨੀ 2 ਅਕਤੂਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 10:45 ਵਜੇ ਰਾਜਸਥਾਨ ਦੇ ਚਿਤੌੜਗੜ੍ਹ 'ਚ ਲਗਭਗ 7,000 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਲਗਭਗ 3.30 ਵਜੇ ਗਵਾਲੀਅਰ ਪਹੁੰਚਣਗੇ, ਜਿੱਥੇ ਉਹ 19,260 ਕਰੋੜ ਰੁਪਏ ਦੀਆਂ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਇਹ ਵੀ ਪੜ੍ਹੋ : ਯੂਨੈਸਕੋ ਦੀ ਸੰਭਾਵਿਤ ਸੂਚੀ 'ਚ ਭਾਰਤ ਦੀਆਂ 50 ਹੋਰ ਥਾਵਾਂ, ਰਾਜਧਾਨੀ ਦਿੱਲੀ ਦੇ ਕਈ ਇਤਿਹਾਸਕ ਖੇਤਰ ਵੀ ਸ਼ਾਮਲ

ਪ੍ਰਧਾਨ ਮੰਤਰੀ ਚਿਤੌੜਗੜ੍ਹ 'ਚ

ਗੈਸ ਆਧਾਰਿਤ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਹੋਰ ਕਦਮ ਵਿੱਚ ਪ੍ਰਧਾਨ ਮੰਤਰੀ ਮੋਦੀ ਮਹਿਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਈਪਲਾਈਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਹ ਪਾਈਪਲਾਈਨ ਲਗਭਗ 4500 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਪ੍ਰਧਾਨ ਮੰਤਰੀ ਆਬੂ ਰੋਡ 'ਤੇ ਐੱਚਪੀਸੀਐੱਲ ਦੇ ਐੱਲਪੀਜੀ ਪਲਾਂਟ ਦਾ ਉਦਘਾਟਨ ਵੀ ਕਰਨਗੇ। ਪਲਾਂਟ ਪ੍ਰਤੀ ਸਾਲ 86 ਲੱਖ ਸਿਲੰਡਰਾਂ ਦੀ ਬਾਟਲਿੰਗ ਅਤੇ ਵੰਡ ਕਰੇਗਾ ਤੇ ਪ੍ਰਤੀ ਸਾਲ 0.75 ਮਿਲੀਅਨ ਕਿਲੋਮੀਟਰ ਪ੍ਰਤੀ ਸਾਲ ਸਿਲੰਡਰ ਲਿਜਾਣ ਵਾਲੇ ਟਰੱਕਾਂ ਦੀ ਗਿਣਤੀ ਨੂੰ ਘਟਾਏਗਾ, ਜਦੋਂ ਕਿ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਪ੍ਰਤੀ ਸਾਲ ਲਗਭਗ 0.5 ਮਿਲੀਅਨ ਟਨ ਘਟਾਉਣ ਵਿੱਚ ਮਦਦ ਕਰੇਗਾ। ਮੋਦੀ ਆਈਓਸੀਐੱਲ ਦੇ ਅਜਮੇਰ ਬਾਟਲਿੰਗ ਪਲਾਂਟ ਵਿੱਚ ਵਾਧੂ ਭੰਡਾਰ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਇਹ ਵੀ ਪੜ੍ਹੋ : ਸੋਨੀਪਤ 'ਚ ਗੈਂਗਵਾਰ, ਬੰਬੀਹਾ ਗੈਂਗ ਦੇ ਸ਼ੂਟਰ ਦੀਪਕ ਮਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪ੍ਰਧਾਨ ਮੰਤਰੀ NH-12 (ਨਵੀਂ NH-52) 'ਤੇ ਦਰਾਹ-ਝਾਲਾਵਾੜ-ਤਿੰਧਰ ਸੈਕਸ਼ਨ 'ਤੇ 4-ਲੇਨ ਸੜਕ ਦਾ ਉਦਘਾਟਨ ਕਰਨਗੇ, ਜਿਸ ਦਾ ਨਿਰਮਾਣ 1480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਗਿਆ ਹੈ। ਇਹ ਪ੍ਰੋਜੈਕਟ ਕੋਟਾ ਅਤੇ ਝਾਲਾਵਾੜ ਜ਼ਿਲ੍ਹਿਆਂ ਵਿੱਚ ਖਾਣਾਂ ਦੇ ਵਿਚਕਾਰ ਉਤਪਾਦਾਂ ਦੀ ਆਵਾਜਾਈ ਦੀ ਸਹੂਲਤ ਦੇਵੇਗਾ। ਇਸ ਤੋਂ ਇਲਾਵਾ ਸਵਾਈ ਮਾਧੋਪੁਰ ਵਿਖੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਦੋ ਲੇਨ ਤੋਂ ਚਾਰ ਲੇਨ ਚੌੜਾ ਕਰਨ ਅਤੇ ਉਸਾਰਨ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਨਾਲ ਸੜਕਾਂ 'ਤੇ ਭੀੜ-ਭੜੱਕੇ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਫਿਰੋਜ਼ਪੁਰ-ਛਿੰਦਵਾੜਾ ਐਕਸਪ੍ਰੈੱਸ ਟ੍ਰੇਨ 21 ਦਿਨਾਂ ਬਾਅਦ ਬਹਾਲ, ਜਾਣੋ ਕਿਉਂ ਕੀਤੀ ਗਈ ਸੀ ਬੰਦ

ਪ੍ਰਧਾਨ ਮੰਤਰੀ ਗਵਾਲੀਅਰ 'ਚ

ਪ੍ਰਧਾਨ ਮੰਤਰੀ ਲਗਭਗ 19,260 ਕਰੋੜ ਰੁਪਏ ਦੀਆਂ ਕਈ ਵਿਕਾਸ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਦੇਸ਼ ਭਰ ਵਿੱਚ ਕੁਨੈਕਟੀਵਿਟੀ ਨੂੰ ਹੁਲਾਰਾ ਦੇਣ ਦੀ ਇਕ ਹੋਰ ਪਹਿਲਕਦਮੀ ਵਿੱਚ ਪ੍ਰਧਾਨ ਮੰਤਰੀ ਦਿੱਲੀ-ਵਡੋਦਰਾ ਐਕਸਪ੍ਰੈੱਸਵੇਅ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਿਸ ਨੂੰ ਲਗਭਗ 11,895 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ। ਪੀਐੱਮ 1880 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 5 ਵੱਖ-ਵੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਨਿਵੇਕਲੀ ਮੁਹਿੰਮ ਦਾ ਆਗਾਜ਼, ਦਿੱਤੀਆਂ ਜਾਣਗੀਆਂ ਇਹ ਸਹੂਲਤਾਂ

ਪ੍ਰਧਾਨ ਮੰਤਰੀ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ ਕਿ ਹਰ ਕਿਸੇ ਕੋਲ ਆਪਣਾ ਘਰ ਹੋਵੇ। ਇਸ ਵਿਜ਼ਨ ਦੇ ਅਨੁਸਾਰ ਪ੍ਰਧਾਨ ਮੰਤਰੀ ਦੁਆਰਾ PMAY-ਗ੍ਰਾਮੀਣ ਦੇ ਤਹਿਤ ਬਣਾਏ ਗਏ 2.2 ਲੱਖ ਤੋਂ ਵੱਧ ਘਰਾਂ ਦੇ ਗ੍ਰਹਿ ਪ੍ਰਵੇਸ਼ ਦਾ ਉਦਘਾਟਨ ਕੀਤਾ ਜਾਵੇਗਾ। ਉਹ PMAY-ਅਰਬਨ ਦੇ ਤਹਿਤ ਲਗਭਗ 140 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਮਕਾਨਾਂ ਦਾ ਉਦਘਾਟਨ ਵੀ ਕਰਨਗੇ। ਸਰਕਾਰ ਦਾ ਮੁੱਖ ਫੋਕਸ ਖੇਤਰ ਸੁਰੱਖਿਅਤ ਅਤੇ ਉਚਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ। ਇਸ ਟੀਚੇ ਨੂੰ ਅੱਗੇ ਵਧਾਉਂਦਿਆਂ ਪ੍ਰਧਾਨ ਮੰਤਰੀ ਗਵਾਲੀਅਰ ਅਤੇ ਸ਼ਿਓਪੁਰ ਜ਼ਿਲ੍ਹਿਆਂ ਵਿੱਚ 1530 ਕਰੋੜ ਰੁਪਏ ਤੋਂ ਵੱਧ ਦੇ ਜਲ ਜੀਵਨ ਮਿਸ਼ਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਲਾਕੇ ਦੇ 720 ਤੋਂ ਵੱਧ ਪਿੰਡਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਲਾਭ ਮਿਲੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News