ਲੋਕ ਸਭਾ ਚੋਣਾਂ : PM ਮੋਦੀ ਪੰਜਾਬ ’ਚ ਕਰਨਗੇ 8 ਰੈਲੀਆਂ, 2 ਰੈਲੀਆਂ ਦਾ ਸ਼ਡਿਊਲ ਜਾਰੀ

05/19/2024 9:47:00 AM

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਇਸੇ ਲੜੀ ’ਚ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ’ਚ ਪੰਜਾਬ ’ਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ 8 ਰੈਲੀਆਂ ਕਰਨਗੇ। ਇਹ ਪਹਿਲੀ ਵਾਰ ਹੋਵੇਗਾ, ਜਦੋਂ ਕੋਈ ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ’ਚ ਇਸ ਸਰਹੱਦੀ ਸੂਬੇ ’ਚ 8 ਰੈਲੀਆਂ ਕਰਨਗੇ।

ਇਹ ਵੀ ਪੜ੍ਹੋ : 2 ਦਿਨਾਂ ਲਈ High Alert, ਧਿਆਨ ਦੇਣ ਲੋਕ, ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲਣ ਬਾਹਰ

ਮੋਦੀ 23 ਮਈ ਨੂੰ ਪਟਿਆਲਾ ’ਚ ਪ੍ਰਨੀਤ ਕੌਰ ਦੇ ਹੱਕ ’ਚ ਰੈਲੀ ਕਰਨਗੇ। ਅਗਲੇ ਦਿਨ 24 ਮਈ ਨੂੰ ਉਹ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰਾਂ ਦਿਨੇਸ਼ ਬੱਬੂ ਅਤੇ ਜਲੰਧਰ ’ਚ ਸੁਸ਼ੀਲ ਰਿੰਕੂ ਦੇ ਸਮਰਥਨ ’ਚ ਰੈਲੀਆਂ ਕਰਨਗੇ। ਉਨ੍ਹਾਂ ਦੀਆਂ ਬਾਕੀ 5 ਰੈਲੀਆਂ ਦਾ ਸ਼ਡਿਊਲ ਹਾਲੇ ਤੈਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਰਸੋਈ ਗੈਸ ਖ਼ਪਤਕਾਰਾਂ ਨੂੰ ਲੱਗ ਸਕਦੈ ਝਟਕਾ! ਖ਼ਬਰ 'ਚ ਪੜ੍ਹੋ ਕੀ ਹੈ ਪੂਰਾ ਮਾਮਲਾ

ਪਾਰਟੀ ਸੂਤਰਾਂ ਦੀ ਮੰਨੀਏ ਤਾਂ ਮੋਦੀ 5 ਸਰਕਲਾਂ ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਅਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਬਠਿੰਡਾ ਅਤੇ ਫ਼ਿਰੋਜ਼ਪੁਰ ’ਚ ਰੈਲੀਆਂ ਕਰ ਸਕਦੇ ਹਨ। ਉਨ੍ਹਾਂ ਤੋਂ ਇਲਾਵਾ ਅਮਿਤ ਸ਼ਾਹ, ਰਾਜਨਾਥ ਸਿੰਘ, ਯੋਗੀ ਆਦਿੱਤਿਆਨਾਥ, ਜੇ. ਪੀ. ਨੱਡਾ, ਸਮ੍ਰਿਤੀ ਇਰਾਨੀ ਸਮੇਤ ਕਈ ਆਗੂ ਮਈ ਦੇ ਆਖ਼ਰੀ ਹਫ਼ਤੇ ਪੰਜਾਬ ’ਚ ਵਿਸ਼ਾਲ ਰੈਲੀਆਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News