PM ਮੋਦੀ 25 ਤਾਰੀਖ਼ ਨੂੰ ਕਰਨਗੇ PGI ਦੇ ਸੰਗਰੂਰ ਸੈਟੇਲਾਈਟ ਸੈਂਟਰ ਦਾ ਉਦਘਾਟਨ
Thursday, Feb 22, 2024 - 07:01 PM (IST)

ਚੰਡੀਗੜ੍ਹ (ਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ 494.31 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਸੰਗਰੂਰ ਦਾ ਉਦਘਾਟਨ ਕਰਨਗੇ। ਹਾਲਾਂਕਿ ਓ. ਪੀ. ਡੀ. ਸੇਵਾਵਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ ਪਰ ਰਸਮੀ ਤੌਰ ’ਤੇ ਉੁਹ ਵਰਚੁਅਲੀ 25 ਫਰਵਰੀ ਨੂੰ ਇਸ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੱਪੜਾ ਕਾਰੋਬਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਦਹਿਸ਼ਤ ਦਾ ਮਾਹੌਲ
ਇਸ ਦੇ ਨਾਲ ਹੀ ਪੀ. ਜੀ. ਆਈ. ਸੈਟੇਲਾਈਟ ਸੈਂਟਰ ਫ਼ਿਰੋਜ਼ਪੁਰ ਦਾ ਨੀਂਹ ਪੱਥਰ ਵੀ ਰੱਖਣਗੇ। ਪੀ. ਜੀ. ਆਈ. ਸੈਟੇਲਾਈਟ ਸੈਂਟਰ ਸੰਗਰੂਰ ਦੀ ਯੋਜਨਾ ਸਾਲ 2013 ’ਚ ਸ਼ੁਰੂ ਕੀਤੀ ਗਈ ਸੀ। ਇਸ ਦਾ ਮਕਸਦ ਚੰਡੀਗੜ੍ਹ ਪੀ. ਜੀ. ਆਈ. ’ਚ ਵੱਧਦੀ ਭੀੜ ਨੂੰ ਘੱਟ ਕਰਨ ਦੇ ਨਾਲ-ਨਾਲ ਪੰਜਾਬ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਨੇੜੇ ਹੀ ਇਲਾਜ ਮੁਹੱਈਆ ਕਰਵਾਉਣਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਸੇਂਧ ਦਾ ਮਾਮਲਾ : ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8