PM ਨਰਿੰਦਰ ਮੋਦੀ 6 ਅਪ੍ਰੈਲ ਨੂੰ ਡਿਜੀਟਲ ਮਾਧਿਅਮ ਰਾਹੀਂ ਵਰਕਰਾਂ ਨੂੰ ਕਰਨਗੇ ਸੰਬੋਧਨ

Sunday, Apr 03, 2022 - 09:02 AM (IST)

ਚੰਡੀਗੜ੍ਹ (ਸ਼ਰਮਾ) - 6 ਅਪ੍ਰੈਲ, 2022 ਨੂੰ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਹੈ ਅਤੇ ਹਰ ਭਾਜਪਾ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਵਰਕਰ ਆਪੋ-ਆਪਣੇ ਹਲਕਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕਣਗੇ। ਇਸ ਦੀ ਜਾਣਕਾਰੀ ਸੂਬਾਈ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜੀਵਨ ਗੁਪਤਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਪੰਜਾਬ ਭਰ ਵਿਚ ਵਰਕਰਾਂ ਵਲੋਂ ਜ਼ਿਲ੍ਹੇ ਤੋਂ ਲੈ ਕੇ ਬੂਥ ਪਧਰ ਤੱਕ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। 6 ਅਪ੍ਰੈਲ ਨੂੰ ਸਵੇਰੇ 9 ਵਜੇ ਸਾਰੇ ਵਰਕਰ ਆਪੋ-ਆਪਣੇ ਘਰਾਂ ਦੀਆਂ ਛੱਤਾਂ ’ਤੇ ਪਾਰਟੀ ਦਾ ਝੰਡਾ ਲਹਿਰਾਉਣਗੇ ਅਤੇ ਰਾਸ਼ਟਰੀ ਗੀਤ ਜਾਣ ਵੰਦੇ-ਮਾਤਰਮ ਦਾ ਗਾਨ ਕਰਨਗੇ। ਇਸ ਤੋਂ ਬਾਅਦ ਸਵੇਰੇ 10:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਹੋਵੇਗਾ, ਜਿਸਦਾ ਸਿੱਧਾ-ਪ੍ਰਸਾਰਣ ਵੱਡੀਆ ਸਕ੍ਰੀਨਾਂ, ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮੋਬਾਈਲਾਂ ਤੋਂ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਇਸ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਦਫ਼ਤਰਾਂ ਅਤੇ ਵਿਧਾਨ ਸਭਾ ਵਿਚ ਪੈਂਦੇ ਸਾਰੇ ਮੰਡਲਾਂ ਵਿਚ ਵੱਡੀਆਂ ਸਕ੍ਰੀਨਾਂ ਰਾਹੀਂ ਦਿਖਾਇਆ ਜਾਵੇਗਾ। ਇਸ ’ਤੋਂ ਅਲਾਵਾ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸਾਰੇ ਮੰਡਲਾਂ ਵਿਚ ਛੱਪੜਾਂ ਦੀ ਸਫ਼ਾਈ, ਖੂਨਦਾਨ ਕੈਂਪ, ਸਿਹਤ ਕੈਂਪ, ਟੀਕਾਕਰਨ ਕੈਂਪ, ਔਰਤਾਂ ਲਈ ਜਨ ਸਿਹਤ ਕੈਂਪ, ਪੋਸ਼ਣ ਅਭਿਆਨ ਆਦਿ ਵਰਗੇ ਸੇਵਾ ਕਾਰਜ ਕਰਵਾਏ ਜਾਣਗੇ। 14 ਅਪ੍ਰੈਲ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਭਾਜਪਾ ਵਰਕਰ ਜ਼ਿਲ੍ਹਾ ਤੋਂ ਲੈ ਕੇ ਬੂਥ ਪੱਧਰ ਤੱਕ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

 


rajwinder kaur

Content Editor

Related News