ਖੇਤੀ ਕਾਨੂੰਨ ਰੱਦ ਹੋਣ ਮਗਰੋਂ 'PM ਮੋਦੀ' ਦਾ ਪਹਿਲਾ ਪੰਜਾਬ ਦੌਰਾ ਅੱਜ, ਕਈ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

Wednesday, Jan 05, 2022 - 08:56 AM (IST)

ਜੈਤੋ (ਪਰਾਸ਼ਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਬੇ ਸਮੇਂ ਬਾਅਦ ਅੱਜ ਫਿਰੋਜ਼ਪੁਰ ਆ ਰਹੇ ਹਨ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪਹਿਲੀ ਵਾਰ ਅੱਜ ਪੰਜਾਬ ਆਉਣਗੇ। ਪੀ. ਐੱਮ. ਓ. ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ : ਜੇਕਰ ਤੁਸੀਂ ਵੀ 'ਰਾਕ ਗਾਰਡਨ' ਤੇ 'ਬਰਡ ਪਾਰਕ' ਘੁੰਮਣ ਜਾ ਰਹੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਨ੍ਹਾਂ ਪ੍ਰਾਜੈਕਟਾਂ ’ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ-ਮਾਰਗੀ ਬਣਾਉਣਾ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ। ਪ੍ਰਧਾਨ ਮੰਤਰੀ ਦੇ ਦੇਸ਼ ਭਰ ’ਚ ਸੰਪਰਕ ਨੂੰ ਬਿਹਤਰ ਬਣਾਉਣ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਰਾਜ ’ਚ ਕਈ ਰਾਸ਼ਟਰੀ ਮਾਰਗਾਂ ਦਾ ਵਿਕਾਸ ਹੋਇਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਜ਼ਬਰਦਸਤ ਹਾਦਸੇ ਦੌਰਾਨ ਕਾਰ ਦੇ ਉੱਡੇ ਪਰਖੱਚੇ, ਭਿਆਨਕ ਮੰਜ਼ਰ ਦੀ CCTV ਫੁਟੇਜ ਆਈ ਸਾਹਮਣੇ

ਨਤੀਜੇ ਵਜੋਂ ਰਾਜ ’ਚ ਰਾਸ਼ਟਰੀ ਰਾਜ ਮਾਰਗਾਂ ਦੀ ਕੁੱਲ ਲੰਬਾਈ 2014 ’ਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ’ਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਅਜਿਹੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ’ਚ 2 ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਵੀ ਸਾਬਿਤ ਹੋਵੇਗਾ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News