ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਕਰ ਸਕਦੇ ਹਨ ਵੱਡਾ ਐਲਾਨ

Tuesday, Sep 09, 2025 - 07:43 AM (IST)

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਕਰ ਸਕਦੇ ਹਨ ਵੱਡਾ ਐਲਾਨ

ਨਵੀਂ ਦਿੱਲੀ/ਪਠਾਨਕੋਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਪੰਜਾਬ 'ਚ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਬੇਘਰ ਹੋਏ ਲੋਕਾਂ, ਕਿਸਾਨਾਂ ਨਾਲ ਡਾਇਰੈਕਟ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ। ਇਸ ਦੇ ਨਾਲ ਹੀ ਉਹ ਕੇਂਦਰੀ ਮਦਦ ਦੇ ਭਰੋਸਾ ਦਿੰਦੇ ਹੋਏ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਬਾਰੇ ਨਿਰਦੇਸ਼ ਦੇਣਗੇ। ਦੱਸ ਦੇਈਏ ਕਿ ਪੰਜਾਬ ਦੇ 23 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਕਹਿਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ। ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਜਾਨ ਜਾ ਚੁੱਕੀ ਹੈ। 

ਇਹ ਵੀ ਪੜ੍ਹੋ : ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ...

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਹਵਾਈ ਜਹਾਜ਼ ਰਾਹੀਂ ਪੰਜਾਬ ਦੇ ਪਠਾਨਕੋਟ ਪਹੁੰਚਣਗੇ ਅਤੇ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਹੜ੍ਹ ਪੀੜਤ ਖੇਤਰਾਂ ਦੇ ਨਦੀ ਕੰਢਿਆਂ ਤੇ ਹੋ ਰਹੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਦੀ ਪੱਟੜੀਆਂ ਦੀ ਹਾਲਤ ਵੀ ਚੈੱਕ ਕਰਨਗੇ, ਜਿਨ੍ਹਾਂ ਕਰਕੇ ਹੜ੍ਹਾਂ ਤੋਂ ਨੁਕਸਾਨ ਵਧਿਆ ਹੈ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : CM ਦਾ ਕੱਟ 'ਤਾ ਚਾਲਾਨ! ਸਫ਼ਰ ਕਰਦੇ ਸਮੇਂ ਨਹੀਂ ਕਰਦੇ ਸੀ ਆਹ ਕੰਮ

ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਫੋਨ ‘ਤੇ ਗੱਲਬਾਤ ਵੀ ਕੀਤੀ ਸੀ। ਹੜ੍ਹ ਸੰਕਟ ਦੇ ਪੂਰੇ ਜਾਇਜ਼ੇ ਲਈ ਦੋ ਕੇਂਦਰੀ ਟੀਮਾਂ ਪਹਿਲਾਂ ਹੀ ਪੰਜਾਬ ਭੇਜੀਆਂ ਗਈਆਂ ਹਨ,ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣਗੀਆ। ਪ੍ਰਧਾਨ ਮੰਤਰੀ ਹੜ੍ਹ ਪੀੜਤ ਖੇਤਰਾਂ ਦੇ ਨਦੀ ਕੰਢਿਆਂ ਤੇ ਹੋ ਰਹੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਦੀ ਪੱਟੜੀਆਂ ਦੀ ਹਾਲਤ ਵੀ ਚੈੱਕ ਕਰਨਗੇ, ਜਿਨ੍ਹਾਂ ਕਰਕੇ ਹੜ੍ਹਾਂ ਤੋਂ ਨੁਕਸਾਨ ਵਧਿਆ ਹੈ।

ਇਹ ਵੀ ਪੜ੍ਹੋ : ਇਸ ਦਿਨ ਤੋਂ ਸਸਤਾ ਹੋਵੇਗਾ Amul ਅਤੇ Mother Dairy ਦੁੱਧ, ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News