ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ ਹੋਣਗੇ ਨਤਮਸਤਕ

Sunday, Feb 01, 2026 - 04:21 PM (IST)

ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ ਹੋਣਗੇ ਨਤਮਸਤਕ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਪਹੁੰਚੇ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰਪੋਰਟ 'ਤੇ ਪਹੁੰਚ ਚੁੱਕੇ ਹਨ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਹੁਣ ਪ੍ਰਧਾਨ ਮੰਤਰੀ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਣਗੇ। 
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਲਗਭਗ 40 ਮਿੰਟ ਤੱਕ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੰਗਰ ਛਕਣਗੇ ਅਤੇ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ, ਜਿਸ ਨਾਲ ਸੰਗਤ ਵਿੱਚ ਖ਼ਾਸ ਉਤਸ਼ਾਹ ਵੇਖਿਆ ਜਾ ਰਿਹਾ ਹੈ।

ਇਥੇ ਦੱਸ ਦੇਈਏ ਕਿ ਮੋਦੀ ਦੀ ਫੇਰੀ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੀ ਸ਼ਾਮ ਜਲੰਧਰ ਦਾ ਦੌਰਾ ਕੀਤਾ ਸੀ ਅਤੇ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਡੀ. ਜੀ. ਪੀ. ਨੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪੰਜਾਬ ਪੁਲਸ ਦੇ 2 ਸੀਨੀਅਰ ਸਪੈਸ਼ਲ ਡੀ. ਜੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਜਲੰਧਰ ਭੇਜਿਆ।

PunjabKesari

ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ ਸਾਈਨ ਬੋਰਡ

ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪੂਰੇ ਜਲੰਧਰ ਜ਼ਿਲ੍ਹੇ ਨੂੰ ਸੀਲ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਹੀ ਇਲਾਕੇ ਨੂੰ ‘ਨੋ ਫਲਾਈ ਜ਼ੋਨ’ ਐਲਾਨ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਆਦਮਪੁਰ ਹਵਾਈ ਅੱਡੇ ’ਤੇ ਉਤਰਨਗੇ ਅਤੇ ਉੱਥੋਂ ਹੈਲੀਕਾਪਟਰ ਰਾਹੀਂ ਡੇਰਾ ਸੱਚਖੰਡ ਬੱਲਾਂ ਜਾਣਗੇ, ਜਿੱਥੇ ਉਹ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਅਤੇ ਹੋਰ ਸੰਤਾਂ-ਮਹਾਪੁਰਸ਼ਾਂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News