ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

Friday, Jul 17, 2026 - 04:39 PM (IST)

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ​​ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਪ੍ਰਧਾਨ ਮੰਤਰੀ ਨੇ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਜਲੰਧਰ ਕੈਂਟ ਸਮੇਤ 75 ਪੁਨਰ-ਵਿਕਸਿਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕੀਤਾ। 20 ਸੂਬਿਆਂ ਵਿਚ ਫੈਲੇ 75 ਅੰਮ੍ਰਿਤ ਸਟੇਸ਼ਨਾਂ ਦਾ ਉਦਘਾਟਨ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੈ, ਜੋ ਵਿਸ਼ਵ ਦੇ ਸਭ ਤੋਂ ਵੱਡੇ ਸਟੇਸ਼ਨ ਪੁਨਰ-ਨਿਰਮਾਣ ਪ੍ਰੋਗਰਾਮਾਂ ਵਿਚੋਂ ਇਕ ਹੈ। ਲਗਭਗ 1570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਸਹੂਲਤਾਂ ਵਿਚ ਬਦਲਿਆ ਗਿਆ ਹੈ। 'ਵਿਰਸਾ ਵੀ, ਵਿਕਾਸ ਵੀ' ਦੀ ਭਾਵਨਾ ਨਾਲ ਪੁਨਰ-ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਵਿਚ ਸਥਾਨਕ ਸੱਭਿਆਚਾਰ, ਵਿਰਸੇ ਅਤੇ ਆਰਕੀਟੈਕਚਰ (ਵਾਸਤੂਕਲਾ) ਨੂੰ ਦਰਸਾਉਣ ਵਾਲੇ ਤੱਤ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵਾਰਾਣਸੀ ਜਾਣ ਵਾਲੀ ਨਵੀਂ ਟ੍ਰੇਨ ਨੂੰ ਵੀ ਹਰੀ ਝੰਡੀ ਵਿਖਾਈ।

ਇਹ ਵੀ ਪੜ੍ਹੋ:  ਜਲੰਧਰ ਪਹੁੰਚੇ PM ਨਰਿੰਦਰ ਮੋਦੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News