ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
Friday, Jul 17, 2026 - 06:48 PM (IST)
ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਹਰੇ ਰੰਗ ਦੀ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੇਜ਼ ਉਤੇ ਪਹੁੰਚਣ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਲ ਅਤੇ ਕ੍ਰਿਪਾਨ ਦੇ ਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਭੇਂਟ ਕੀਤੀ ਗਈ।
ਹਰੀ ਪੱਗ ਨਾਲ ਕਿਸਾਨ ਹਿਤੈਸ਼ੀ ਹੋਣ ਦਾ ਸੰਦੇਸ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਜਲੰਧਰ ਵਿਚ ਰੈਲੀ ਦੌਰਾਨ ਮੰਚ 'ਤੇ ਆਏ ਤਾਂ ਇਹ ਗੱਲ ਤਾਂ ਜ਼ਾਹਿਰ ਸੀ ਕਿ ਉਹ ਪੱਗ ਨਾਲ ਹੀ ਐਂਟਰੀ ਕਰਨਗੇ। ਬਸ ਵੱਡਾ ਸਵਾਲ ਇਹ ਸੀ ਕਿ ਉਹ ਪੱਗ ਕਿਸ ਰੰਗ ਦੀ ਹੋਵੇਗੀ, ਇਹ ਅੰਦਾਜ਼ਾ ਲਗਾਉਣਾ ਥੋੜ੍ਹਾ ਮੁਸ਼ਕਿਲ ਸੀ। ਮੋਗਾ ਵਿਚ ਅਮਿਤ ਸ਼ਾਹ ਨੇ ਕੇਸਰੀ ਪੱਗ ਨਾਲ ਐਂਟਰੀ ਕੀਤੀ ਸੀ ਤਾਂ ਇਥੇ ਜਲੰਧਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਐਂਟਰੀ ਮਾਰੀ। ਹਰੀ ਪੱਗ ਸਿੱਧੇ ਤੌਰ 'ਤੇ ਕਿਸਾਨ ਵਰਗ ਦੀ ਨੁਮਾਇੰਦਗੀ ਕਰਦੀ ਹੈ ਅਤੇ ਹਰੀ ਪੱਗ ਨਾਲ ਪ੍ਰਧਾਨ ਮੰਤਰੀ ਨੇ ਖ਼ੁਦ ਨੂੰ ਕਿਸਾਨ ਵਰਗ ਦਾ ਹਿਤੈਸ਼ੀ ਦੱਸਣ ਦੀ ਕੋਸ਼ਿਸ਼ ਕੀਤੀ ਹੈ। ਸੂਬੇ ਵਿਚ ਕਿਸਾਨ ਵਰਗ ਦੀ ਵੋਟ ਹਾਸਲ ਕਰਨਾ ਵੀ ਭਾਜਪਾ ਲਈ ਬੇਹੱਦ ਜ਼ਰੂਰੀ ਹੈ। ਤਿੰਨ ਕਾਨੂੰਨਾਂ ਨੂੰ ਲੈ ਕੇ ਕਿਸਾਨ ਵਰਗ ਵਿਚ ਜੋ ਰੋਸ ਸੀ, ਪ੍ਰਧਾਨ ਮੰਤਰੀ ਉਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਕੇ ਇਹ ਗੱਲ ਸਾਬਤ ਕਰ ਚੁੱਕੇ ਹਨ ਕਿ ਉਨ੍ਹਾਂ ਲਈ ਪੰਜਾਬ ਦਾ ਕਿਸਾਨ ਵਰਗ ਕਿੰਨੀ ਅਹਿਮੀਅਤ ਰੱਖਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।
ਇਹ ਵੀ ਪੜ੍ਹੋ: ਜਲੰਧਰ ਪਹੁੰਚੇ PM ਨਰਿੰਦਰ ਮੋਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
