SYL ਵਿਵਾਦ ਦੌਰਾਨ PM ਮੋਦੀ ਦਾ ਆਇਆ ਬਿਆਨ, ਉਦਾਹਰਣ ਰਾਹੀਂ ਕਹਿ ਗਏ ਵੱਡੀ ਗੱਲ
Friday, Oct 06, 2023 - 01:27 PM (IST)
ਨਵੀਂ ਦਿੱਲੀ (ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸੰਬੋਧਨ ਦੌਰਾਨ ਨਦੀਆਂ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਦੇਣ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ 'ਚ ਪਾਣੀ ਪਿਲਾਉਣ ਨੂੰ ਪੁੰਨ ਮੰਨਿਆ ਜਾਂਦਾ ਹੈ। ਇੱਥੇ ਜੇਕਰ ਕਿਸੇ ਨੂੰ ਪਾਣੀ ਪਿਲਾਇਆ ਵੀ ਜਾਵੇ ਤਾਂ ਉਹ ਵਿਅਕਤੀ ਲੰਮੇ ਸਮੇਂ ਤੱਕ ਯਾਦ ਰੱਖਦਾ ਹੈ।
ਇਹ ਵੀ ਪੜ੍ਹੋ : ਕੈਨੇਡਾ 'ਚ ਨੌਕਰੀ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਪਰੇਸ਼ਾਨ ਕਰੇਗੀ ਤਾਜ਼ਾ 'ਤਸਵੀਰ'
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਰਾਜਸਥਾਨ ਦੇ ਕਿਸਾਨਾਂ ਨੂੰ ਖੇਤੀ ਲਈ ਪਾਣੀ ਦੀ ਲੋੜ ਪਈ ਸੀ। ਉਸ ਸਮੇਂ ਉਨ੍ਹਾਂ ਨੇ ਰਾਜਸਥਾਨ ਨੂੰ 1 ਘੰਟੇ 'ਚ ਨਰਮਦਾ ਨਦੀ ਦਾ ਪਾਣੀ ਦਿੱਤਾ ਸੀ। ਉਨ੍ਹਾਂ ਨੂੰ ਇਸ ਗੱਲ ਦਾ ਹਾਲੇ ਤੱਕ ਮਾਣ ਹੈ ਕਿ ਉਹ ਦੇਸ਼ ਦੇ ਕਿਸਾਨਾਂ ਲਈ ਕੁਝ ਕਰ ਸਕੇ ਸਨ। ਸੰਬੋਧਨ ਦਰਮਿਆਨ ਉਨ੍ਹਾਂ ਨੇ ਨਾਂ ਲਏ ਬਗੈਰ ਹੀ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ SYL ਵਿਵਾਦ ਬਾਰੇ ਕਿਹਾ ਕਿ ਹੁਣ ਦੇਸ਼ ਦੇ ਕਈ ਸੂਬੇ ਅਜਿਹੇ ਵੀ ਹਨ ਜੋ ਪਾਣੀ ਦੀ ਇਕ ਬੂੰਦ ਵੀ ਗੁਆਂਢੀ ਸੂਬੇ ਨੂੰ ਦੇਣ ਲਈ ਤਿਆਰ ਨਹੀਂ। ਪਾਣੀ ਦਾ ਕਰਕੇ ਸੂਬੇ ਲੜ ਮਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ 'ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ
ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ
ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।
ਇਹ ਵੀ ਪੜ੍ਹੋ : ਮੁੜ ਲੋਕ ਸਭਾ 'ਚ ਜਾਣ ਦੀ ਤਿਆਰੀ 'ਚ ਜੁਟੇ ਬੀਬਾ ਬਾਦਲ, ਇਸ ਹਲਕੇ ਤੋਂ ਅਜ਼ਮਾ ਸਕਦੇ ਨੇ ਕਿਸਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8