ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ ਆਸ਼ੀਰਵਾਦ
Monday, Feb 02, 2026 - 09:53 AM (IST)
ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਪਹੁੰਚੇ ਚੁੱਕੇ ਹਨ। ਆਦਮਪੁਰ ਏਅਰਪੋਰਟ 'ਤੇ ਪਹੁੰਚਣ ਮਗਰੋਂ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ ਅਤੇ ਇਥੋਂ ਪ੍ਰਧਾਨ ਮੰਤਰੀ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਮਸਤਕ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨਾਲ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ: ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਲਗਭਗ 40 ਮਿੰਟ ਤੱਕ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੰਗਰ ਛਕਣਗੇ ਅਤੇ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ, ਜਿਸ ਨਾਲ ਸੰਗਤ ਵਿੱਚ ਖ਼ਾਸ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ ਹੋਣਗੇ ਨਤਮਸਤਕ
