ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ

Sunday, Feb 01, 2026 - 11:03 AM (IST)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ

ਜਲੰਧਰ (ਗੁਲਸ਼ਨ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ 1 ਫਰਵਰੀ ਨੂੰ ਜਲੰਧਰ ਦੌਰੇ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਨੂੰ ਲੈ ਕੇ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਕਰੀਬ 4.30 ਵਜੇ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ। ਉੱਥੇ ਉਹ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਸਬੰਧ ਵਿਚ ਆਯੋਜਿਤ ਪ੍ਰੋਗਰਾਮ ਵਿਚ ਹਿੱਸਾ ਲੈਣਗੇ ਅਤੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲੈਣਗੇ।

ਇਹ ਵੀ ਪੜ੍ਹੋ:  PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ ਦੀ ਪੋਲ: ਅਸ਼ਵਨੀ ਸ਼ਰਮਾ

PunjabKesari

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਸਿਰਫ਼ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦਾ ਹੈ ਪਰ ਸਿਆਸੀ ਗਲਿਆਰਿਆਂ ਵਿਚ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲ ਹੀ ਵਿਚ ਸੰਤ ਨਿਰੰਜਣ ਦਾਸ ਜੀ ਨੂੰ ਕੇਂਦਰ ਸਰਕਾਰ ਵੱਲੋਂ ਪਦਮਸ਼੍ਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈ ਕੇ ਜਿੱਥੇ ਭਾਜਪਾ ਦੇ ਸੂਬਾ ਪੱਧਰੀ ਆਗੂ ਤਿਆਰੀਆਂ ਵਿਚ ਜੁਟੇ ਹੋਏ ਹਨ, ਉੱਥੇ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ ’ਤੇ ਹਨ।

ਭਾਜਪਾ ਦੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਡੇਰਾ ਬੱਲਾਂ ਵਿਚ ਮੌਜੂਦ ਸੰਗਤ ਨੂੰ 10 ਮਿੰਟ ਤੱਕ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਇਸ ਦੌਰਾਨ ਡੇਰੇ ਦੇ ਕੁਝ ਅਹੁਦੇਦਾਰਾਂ ਅਤੇ ਭਾਜਪਾ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਹੈਲੀਕਾਪਟਰ ਰਾਹੀਂ ਆਦਮਪੁਰ ਏਅਰਪੋਰਟ ਪਹੁੰਚਣਗੇ ਅਤੇ ਉੱਥੋਂ ਦਿੱਲੀ ਲਈ ਰਵਾਨਾ ਹੋਣਗੇ। ਸ਼ਨੀਵਾਰ ਨੂੰ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜੀਵਨ ਗੁਪਤਾ, ਰਾਜੇਸ਼ ਬਾਘਾ, ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਹਿੱਕੀ, ਪ੍ਰਸ਼ਾਂਤ ਗੰਭੀਰ ਸਮੇਤ ਕਈ ਆਗੂ ਡੇਰਾ ਸੱਚਖੰਡ ਬੱਲਾਂ ਪਹੁੰਚੇ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ:  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News