ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ

Saturday, Jul 18, 2026 - 11:12 AM (IST)

ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ

ਜਲੰਧਰ (ਗੁਲਸ਼ਨ, ਪਾਹਵਾ, ਮਹੇਸ਼)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਇਕ ਹੀ ਦਿਨ 'ਚ 2 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਇਕੱਠੇ ਦੌਰਾ ਕਰਕੇ ਉੱਤਰੀ ਭਾਰਤ 'ਚ ਭਾਜਪਾ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਾਸ ਦੀ ਲਹਿਰ ਦਾ ਜਿੱਥੇ ਪ੍ਰਚਾਰ ਕੀਤਾ, ਉੱਥੇ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਵੀ ਖਰੀਆਂ-ਖੋਟੀਆਂ ਸੁਣਾਈਆਂ। ਪ੍ਰਧਾਨ ਮੰਤਰੀ ਮੋਦੀ ਨੇ ਸਵੇਰੇ ਹਰਿਆਣਾ ਤੋਂ ਉਦਘਾਟਨਾਂ ਦਾ ਜੋ ਸਿਲਸਿਲਾ ਸ਼ੁਰੂ ਕੀਤਾ, ਉਹ ਚੰਡੀਗੜ੍ਹ ਹੁੰਦੇ ਹੋਏ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਚ ਸਮਾਪਤ ਹੋਇਆ।

ਇਹ ਵੀ ਪੜ੍ਹੋ: ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ 5470 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਉੱਥੇ ਹੀ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਗੋਵਰਧਨਪੁਰ ਵਾਰਾਣਸੀ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾਈ। ਉੱਥੇ ਹੀ ਉਨ੍ਹਾਂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪੀ. ਐੱਮ. ਮੋਦੀ ਨੇ ਮੰਚ ਤੋਂ ਆਪਣੇ ਭਾਸ਼ਣ 'ਚ ਦਾਅਵਾ ਕੀਤਾ ਕਿ ਪੰਜਾਬ ਦੀ ਜੋ ਖਸਤਾ ਹਾਲਤ ਹੋ ਗਈ ਹੈ, ਹੁਣ ਸਿਰਫ਼ ਭਾਜਪਾ ਅਤੇ ਡਬਲ ਇੰਜਣ ਦੀ ਸਰਕਾਰ ਹੀ ਪੰਜਾਬ ਨੂੰ ਬਚਾ ਸਕਦੀ ਹੈ। ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਦੀ ਹਰ ਦਮ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਹੈ।

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਣ ਨਹੀਂ ਦੇ ਰਹੀ, ਲੱਖਾਂ ਕਰੋੜਾਂ ਰੁਪਏ, ਜੋ ਵਿਕਾਸ ਲਈ ਭੇਜੇ ਜਾ ਰਹੇ ਹਨ, ਉਨ੍ਹਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ। ਸਰਕਾਰ ਕਰਜ਼ੇ ਦੇ ਪੈਸੇ ’ਤੇ ਚੱਲ ਰਹੀ ਹੈ। ਸੂਬੇ ’ਚ ਵਿਕਾਸ ਠੱਪ ਹੋ ਚੁੱਕਾ ਹੈ ਅਤੇ ਕੇਂਦਰ ਦੀਆਂ ਯੋਜਨਾਵਾਂ 'ਤੇ ਸਟਿੱਕਰ ਲਗਾ ਕੇ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ਜੋ ਪਾਰਟੀ ਸੱਤਾ ’ਚ ਹੈ, ਇਸ ਦੀ ਨੀਅਤ ਕੱਟੜ ਬੇਈਮਾਨ ਦੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਆਗੂ ਸਿਰਫ਼ ਕੁਰਸੀ ਲਈ ਲੜਾਈ ਕਰ ਰਹੇ ਹਨ। ਇਹ ਕਾਂਗਰਸ ਦਾ ਆਪਣਾ ਹੀ ਰੋਣਾ-ਧੋਣਾ ਚੱਲ ਰਿਹਾ ਹੈ। ਇਹੀ ਹਾਲ ਅਕਾਲੀ ਦਲ ਦਾ ਵੀ ਹੈ, ਜਿਨ੍ਹਾਂ ਦੀਆਂ ਆਪਣੀਆਂ ਹੀ ਉਲਝਣਾਂ ਖ਼ਤਮ ਨਹੀਂ ਹੋ ਰਹੀਆਂ। ਪ੍ਰਧਾਨ ਮੰਤਰੀ ਨੇ ਪੰਜਾਬ ’ਚ ਔਰਤਾਂ ਦੇ ਖਾਤੇ ’ਚ ਪੈਸੇ ਪਾਉਣ ਦੀ ਗੱਲ ਨੂੰ ਧੋਖਾ ਦੱਸਿਆ ਅਤੇ ਕਿਹਾ ਕਿ ਜਿਸ ਤਰ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ, ਉਸ ਦੇ ਹਿਸਾਬ ਨਾਲ 50,000 ਰੁਪਏ ਹਰ ਔਰਤ ਦੇ ਖ਼ਾਤੇ ’ਚ ਆਉਣੇ ਚਾਹੀਦੇ ਸਨ।

ਇਹ ਵੀ ਪੜ੍ਹੋ: ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ’ਚ ਲਾਅ ਐਂਡ ਆਰਡਰ ’ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਤਾ ਨਹੀਂ ਕਦੋਂ ਕਿੱਥੇ ਗੋਲੀ ਚੱਲ ਜਾਵੇ, ਕੋਈ ਗਾਰੰਟੀ ਨਹੀਂ ਹੈ। ਵਪਾਰ, ਕਾਰੋਬਾਰ ਕਰਨਾ ਮੁਸ਼ਕਿਲ ਹੋ ਗਿਆ ਹੈ। ਨਸ਼ਾ ਸਮੱਗਲਿੰਗ ਦਾ ਕੰਮ ਸਿਖਰਾਂ ’ਤੇ ਹੈ। ਇਥੋਂ ਤੱਕ ਕਿ ਪੁਲਸ ਅਤੇ ਥਾਣੇ ਵੀ ਸੁਰੱਖਿਅਤ ਨਹੀਂ ਹਨ।

ਇਹ ਵੀ ਪੜ੍ਹੋ:  ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News