PM ਨਰਿੰਦਰ ਮੋਦੀ ਕੁਝ ਸਮੇਂ ਲਈ ਅੱਜ ਆਦਮਪੁਰ ਰੁਕਣਗੇ, ਹਿਮਾਚਲ ਦੇ ਚੋਣ ਪ੍ਰੋਗਰਾਮਾਂ ’ਚ ਲੈਣਗੇ ਹਿੱਸਾ

10/13/2022 10:04:04 AM

ਜਲੰਧਰ (ਧਵਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ ’ਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਹਵਾਈ ਸੈਨਾ ਦੇ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਰੁਕਣਗੇ। ਦੱਸਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਦਮਪੁਰ ਤੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਕਿਉਂਕਿ ਪ੍ਰਧਾਨ ਮੰਤਰੀ ਨੇ ਵੱਡੇ ਜਹਾਜ਼ ’ਚ ਆਉਣਾ ਹੈ, ਇਸ ਲਈ ਆਦਮਪੁਰ ਦੇ ਏਅਰਫੋਰਸ ਏਅਰਪੋਰਟ ’ਤੇ ਉਤਾਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਮਨੀ ਲਾਂਡ੍ਰਿੰਗ ਮਾਮਲੇ ’ਚ ਘਿਰੇ ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਵਿਰੁੱਧ ਦੋਸ਼ ਤੈਅ

ਆਦਮਪੁਰ ਏਅਰਫੋਰਸ ਸਟੇਸ਼ਨ ਤੋਂ ਮੋਦੀ 3 ਹੈਲੀਕਾਪਟਰਾਂ ਦੀ ਨਿਗਰਾਨੀ ’ਚ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਇਹ ਹੈਲੀਕਾਪਟਰ ਹਵਾਈ ਸੈਨਾ ਦੇ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦੇ ਆਦਮਪੁਰ ਹਵਾਈ ਅੱਡੇ ’ਤੇ ਪਹੁੰਚਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।

ਪੰਜਾਬ ਪੁਲਸ ਵੱਲੋਂ ਵੀ ਹਵਾਈ ਅੱਡੇ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਦੇ ਮੱਦੇਨਜ਼ਰ ਸੀਨੀਅਰ ਪੁਲਸ ਅਧਿਕਾਰੀਆਂ ਦੀਆਂ ਡਿਊਟੀਆਂ ਆਦਮਪੁਰ ਹਵਾਈ ਅੱਡੇ ’ਤੇ ਲਗਾ ਦਿੱਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੀ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਆਦਮਪੁਰ ਹਵਾਈ ਅੱਡੇ ’ਤੇ ਮੌਜੂਦ ਰਹਿਣਗੇ। ਜਲੰਧਰ ਦੇ ਪੁਲਸ ਕਮਿਸ਼ਨਰ ਜੀ. ਐੱਸ. ਸੰਧੂ ਅਤੇ ਦਿਹਾਤੀ ਦੇ ਐੱਸ. ਐੱਸ. ਪੀ. ਵੀ ਆਦਮਪੁਰ ’ਚ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਸਮਾਰਟ ਸਿਟੀ ਜਲੰਧਰ ’ਚ ਰਹੇ ਇਨ੍ਹਾਂ ਅਫ਼ਸਰਾਂ ’ਤੇ ਹੋ ਸਕਦੈ ਵੱਡਾ ਐਕਸ਼ਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News