ਬਠਿੰਡਾ ਬੱਸ ਹਾਦਸੇ ''ਤੇ PMO ਨੇ ਜਤਾਇਆ ਦੁੱਖ, ਮ੍ਰਿਤਕਾਂ ਤੇ ਜ਼ਖ਼ਮੀਆਂ ਲਈ ਕੀਤਾ ਮੁਆਵਜ਼ੇ ਦਾ ਐਲਾਨ
Friday, Dec 27, 2024 - 10:26 PM (IST)
ਬਠਿੰਡਾ- ਅੱਜ ਬਠਿੰਡਾ 'ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵਗਦੀ ਡ੍ਰੇਨ 'ਚ ਸਵਾਰੀਆਂ ਨਾਲ ਭਰੀ ਇਕ ਬੱਸ ਡਿੱਗ ਗਈ ਸੀ, ਜਿਸ ਕਾਰਨ 8 ਸਵਾਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ ਸਨ।
ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਦੁੱਖ ਜਤਾਇਆ ਗਿਆ ਹੈ। ਪੀ.ਐੱਮ.ਓ. ਵੱਲੋਂ 'ਐਕਸ' ਅਕਾਊਂਟ 'ਤੇ ਕੀਤੀ ਗਈ ਇਕ ਪੋਸਟ 'ਚ ਲਿਖਿਆ ਗਿਆ ਹੈ, ''ਅਸੀਂ ਪੰਜਾਬ ਦੇ ਬਠਿੰਡਾ ਵਿਖੇ ਹੋਏ ਬੱਸ ਹਾਦਸੇ ਕਾਰਨ ਬੇਹੱਦ ਦੁਖ਼ੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਅਸੀਂ ਹਮਦਰਦੀ ਪ੍ਰਗਟਾਉਂਦੇ ਹਾਂ ਤੇ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।''
ਅੱਗੇ ਮ੍ਰਿਤਕਾਂ ਬਾਰੇ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ 'ਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ ਇਲਾਜ ਲਈ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਨਾਲ ਵਾਪਰ ਗਿਆ ਦਰਦਨਾਕ ਭਾਣਾ, ਰਿਸ਼ਤੇਦਾਰ ਵੀ ਹੋ ਗਏ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e