ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾ ਰਹੀ ਮਾਨ ਸਰਕਾਰ
Tuesday, Nov 04, 2025 - 03:43 PM (IST)
ਚੰਡੀਗੜ੍ਹ: ਕਿਸੇ ਵੀ ਵਰਗ ਦੇ ਵਿਕਾਸ ਦਾ ਸਭ ਤੋਂ ਚੰਗਾ ਤੇ ਸਥਾਈ ਤਰੀਕਾ ਹੈ ਸਿੱਖਿਆ। ਜੇ ਪਰਿਵਾਰ ਦੇ ਬੱਚੇ ਸਿੱਖਿਅਤ ਹੋਣਗੇ ਤਾਂ ਉਹ ਪਰਿਵਾਰ ਤੇ ਸਮਾਜ ਦੇ ਨਾਲ-ਨਾਲ ਸੂਬੇ ਤੇ ਦੇਸ਼ ਦਾ ਭਵਿੱਖ ਵੀ ਰੁਸ਼ਨਾ ਦੇਣਗੇ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਤਰੱਕੀ ਦੇ ਲਈ ਵਿਦਿਆਰਥੀਆਂ ਲਈ ਚੰਗੀ ਸਿੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਦਲਿਤ ਭਾਈਚਾਰੇ ਦੀ ਭਲਾਈ ਦੇ ਲਈ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਇਸ ਤਹਿਤ ਅਨੁਸੂਚਿਤ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਸਾਲ 2024-25 ਦੇ ਬਜਟ ਵਿਚ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ। ਸਰਕਾਰ ਵੱਲੋਂ ਵਿਦਿਆਰਥੀਆਂ ਦੇ ਲਈ ਆਪਣੇ ਹਿੱਸੇ ਵਿਚੋਂ 92 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
