ਆਰਥਿਕ ਤੰਗੀ ਦੇ ਕਾਰਨ ਨਿਗਲਿਆ ਜ਼ਹਿਰ, ਮੌਤ
Thursday, Sep 03, 2020 - 12:13 PM (IST)
ਬਠਿੰਡਾ (ਸੁਖਵਿੰਦਰ): ਇਕ ਪਾਸੇ ਜਿੱਥੇ ਕੋਰੋਨਾ ਮਹਾਮਾਰੀ ਲਗਾਤਾਰ ਜ਼ਿੰਦਗੀਆਂ ਸਮਾਪਤ ਕਰ ਰਹੀ ਹੈ, ਉੱਥੇ ਹੀ ਕੋਰੋਨਾ ਮਹਾਮਾਰੀ ਦੇ ਕਾਰਨ ਆਈ ਆਰਥਿਕ ਮੰਦੀ ਨੇ ਵੀ ਲੋਕਾਂ ਦੀ ਜਾਨ ਲੈਣੀ ਸ਼ੁਰੂ ਕਰ ਦਿੱਤੀ ਹੈ। ਗੋਪਾਲ ਨਗਰ ’ਚ ਇਕ ਵਿਅਕਤੀ ਨੇ ਆਰਥਿਕ ਤੰਗੀ ਦੇ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਹ ਵੀ ਪੜ੍ਹੋ: ਕੋਰੋਨਾ ਆਫ਼ਤ: ਆਰਥਿਕ ਨਿਘਾਰ ਕਾਰਨ ਮਾਪਿਆਂ ਨੇ ਨਵਜਨਮੀ ਬੱਚੀ ਨੂੰ ਮਾਨਵਤਾ ਪੰਘੂੜੇ 'ਚ ਛੱਡਿਆ
ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱÎਸਿਆ ਕਿ ਗੋਪਾਲ ਨਗਰ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਲਿਆ। ਸੂਚਨਾ ਮਿਲਣ ’ਤੇ ਜਨੇਸ਼ ਜੈਨ, ਸਾਹਿਬ ਸਿੰਘ ਆਦਿ ਮੌਕੇ ’ਤੇ ਪਹੁੰਚੇ ਅਤੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਸਨਾਖਤ ਪਿੰਟੂ ਕੁਮਾਰ 32 ਪੁੱਤਰ ਸੰਤ ਰਾਮ ਵਾਸੀ ਗੋਪਾਲ ਨਗਰ ਵਜੋਂ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਪਿੰਟੂ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਓਲੰਪੀਅਨ ਖਿਡਾਰੀ ਸੂਬੇਦਾਰ ਮਨਜੀਤ ਸਿੰਘ ਵੜਵਾਲ ਰਾਸ਼ਟਰਪਤੀ ਵੱਲੋਂ ਮੇਜਰ ਧਿਆਨ ਚੰਦ ਐਵਾਰਡ ਨਾਲ ਸਨਮਾਨਿਤ