ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

04/30/2024 5:39:52 PM

ਮੋਗਾ (ਆਜ਼ਾਦ) : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਹਰਬਿੰਦਰ ਸਿੰਘ (22) ਨਿਵਾਸੀ ਧਰਮਕੋਟ ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਕੇ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਨਿਵਾਸੀ ਧਰਮਕੋਟ ਨੇ ਕਿਹਾ ਕਿ ਉਸ ਦਾ ਬੇਟਾ ਮਾਨਸਿਕ ਪ੍ਰੇਸ਼ਾਨੀ ਕਾਰਣ ਦਵਾਈ ਲੈਂਦਾ ਸੀ।

ਬੀਤੀ 26 ਅਪ੍ਰੈਲ ਨੂੰ ਲੁਧਿਆਣਾ ਜੀ. ਟੀ. ਰੋਡ ’ਤੇ ਉਹ ਭਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਗਿਆ, ਜਿਸ ਦਾ ਪਤਾ ਲੱਗਣ ’ਤੇ ਮੈਂ ਤੁਰੰਤ ਉਥੇ ਪੁੱਜਾ ਅਤੇ ਉਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕੀਤਾ ਗਿਆ।


Gurminder Singh

Content Editor

Related News