ਨੌਜਵਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਜੀਵਨ ਲੀਲਾ ਸਮਾਪਤ ਕੀਤੀ

03/23/2018 5:32:55 PM

ਸ਼ੇਰਪੁਰ (ਅਨੀਸ਼) : ਪਿੰਡ ਬੜੀ ਦੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਮਾਤਾ ਮਹਿੰਦਰ ਕੌਰ ਪਤਨੀ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸਦਾ ਲੜਕਾ ਸੁਰੇਸ਼ ਕੁਮਾਰ (26) ਪੁੱਤਰ ਦਰਸ਼ਨ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਉਹ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਸ਼ੁੱਕਰਵਾਰ ਨੂੰ ਉਹ ਘਰ ਵਿਚ ਇਕੱਲਾ ਸੀ, ਜਦੋਂ ਉਹ ਦੁਪਿਹਰ ਸਮੇਂ ਘਰ ਆਈ ਤਾਂ ਉਹ ਉਲਟੀਆਂ ਕਰ ਰਿਹਾ ਸੀ ਅਤੇ ਉਸਨੇ ਕੋਈ ਜ਼ਹਿਰਲੀ ਚੀਜ਼ ਪੀ ਲਈ ਸੀ।
ਇਸ ਦੌਰਾਨ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅਸੀਂ ਉਸਨੂੰ ਸਿਵਲ ਹਸਪਤਾਲ ਧੂਰੀ ਵਿਖੇ ਲੈਕੇ ਗਏ ਅਤੇ ਧੂਰੀ ਤੋਂ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਮੁੱਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।