ਜ਼ਹਿਰੀਲੀ ਵਸਤੂ ਨਿਗਲਣ ਨਾਲ ਨੌਜਵਾਨ ਕਿਸਾਨ ਦੀ ਮੌਤ

Friday, Jul 05, 2024 - 01:45 PM (IST)

ਜ਼ਹਿਰੀਲੀ ਵਸਤੂ ਨਿਗਲਣ ਨਾਲ ਨੌਜਵਾਨ ਕਿਸਾਨ ਦੀ ਮੌਤ

ਸਮਾਣਾ (ਦਰਦ, ਅਸ਼ੋਕ) : ਪਿੰਡ ਬਿਸ਼ਨਪੁਰਾ ਵਿਖੇ 30 ਸਾਲਾ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਲੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਸ ਦੇ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਕਰਮਜੀਤ ਸਿੰਘ (30) ਵਾਸੀਲ ਪਿੰਡ ਬਿਸ਼ਨਪੁਰਾ ਦੇ ਪਿਤਾ ਬਲਬੀਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਪੁੱਤਰ ਮਾਨਸਿਕ ਤੋਰ ’ਤੇ ਪ੍ਰੇਸ਼ਾਨ ਰਹਿੰਦਾ ਸੀ। 

ਉਨ੍ਹਾਂ ਦੱਸਿਆ ਕਿ ਦੁਪਹਿਰ ਸਮੇਂ ਉਸ ਨੇ ਆਪਣੇ ਖੇਤ ਵਿਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਗੰਭੀਰ ਹਾਲਤ ਵਿਚ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਾਗਰਿਕ ਸਹਿਤਾ-2023 ਦੀ ਧਾਰਾ 194 ਤਹਿਤ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

Gurminder Singh

Content Editor

Related News