ਜ਼ਹਿਰੀਲੀ ਦਵਾਈ ਪੀਣ ਕਾਰਨ ਵਿਅਕਤੀ ਦੀ ਮੌਤ

Wednesday, Nov 24, 2021 - 06:06 PM (IST)

ਜ਼ਹਿਰੀਲੀ ਦਵਾਈ ਪੀਣ ਕਾਰਨ ਵਿਅਕਤੀ ਦੀ ਮੌਤ

ਧਨੌਲਾ (ਰਵਿੰਦਰ) : ਪਿੰਡ ਭੈਣੀ ਮਹਿਰਾਜ ’ਚ ਜ਼ਹਿਰੀਲੀ ਦਵਾਈ ਪੀਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ (35) ਪੁੱਤਰ ਗੁਰਚਰਨ ਸਿੰਘ ਵਾਸੀ ਭੈਣੀ ਮਹਾਰਾਜ ਬੀਤੀ ਰਾਤ ਆਪਣੇ ਖੇਤ ਗਿਆ ਜਿਸ ਨੇ ਗਲਤੀ ਨਾਲ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਥੇ ਹੀ ਡਿੱਗ ਪਿਆ ਜਦੋਂ ਉਹ ਕੁਝ ਟਾਈਮ ਘਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਦਿਆਂ ਖੇਤ ਜਾ ਕੇ ਦੇਖਿਆ ਤਾਂ ਉਹ ਮੋਟਰ ਵਾਲੇ ਕੋਠੇ ’ਚ ਡਿੱਗਿਆ ਪਿਆ ਸੀ । ਜਿਸ ਨੂੰ ਤੁਰੰਤ ਪਟਿਆਲਾ ਵਿਖੇ ਜ਼ੇਰੇ ਇਲਾਜ ਲਈ ਲੈ ਕੇ ਗਏ ਤਾਂ ਡਾਕਟਰ ਨੇ ਚੈੱਕਅਪ ਕਰਦਿਆਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਥਾਣਾ ਧਨੌਲਾ ਦੇ ਐੱਸ.ਐੱਚ.ਓ. ਇੰਸ. ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਕਰਮਜੀਤ ਸਿੰਘ ਵੱਲੋਂ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਬੱਚੇ ਛੱਡ ਗਿਆ।


author

Gurminder Singh

Content Editor

Related News