ਪਤਨੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ’ਚ ਮਾਮਲਾ ਦਰਜ
Tuesday, Aug 21, 2018 - 11:54 PM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ)-ਇਕ ਅੌਰਤ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ’ਚ ਉਸ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਉਸ ਦੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਹਰਦੇਵ ਸਿੰਘ ਵਾਸੀ ਖੋਟੇ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਭੈਣ ਗੁਰਮੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਗੁਰਪਿੰਦਰ ਸਿੰਘ ਵਾਸੀ ਤਖਤੂਪੁਰਾ ਨਾਲ ਹੋਇਆ ਸੀ । ਗੁਰਪਿੰਦਰ ਸਿੰਘ ਉਸ ਦੀ ਭੈਣ ਨਾਲ ਲਡ਼ਾਈ-ਝਗਡ਼ਾ ਕਰਦਾ ਰਹਿੰਦਾ ਸੀ ਅਤੇ ਕੁੱਟ-ਮਾਰ ਕਰਦਾ ਸੀ ਅਤੇ ਬੀਤੇ ਦਿਨ ਉਸ ਨੇ ਉਸ ਦੀ ਭੈਣ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ । ਪੁਲਸ ਨੇ ਹਰਦੇਵ ਸਿੰਘ ਦੇ ਬਿਆਨਾਂ ’ਤੇ ਗੁਰਪਿੰਦਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਗੁਰਮੀਤ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਮਾਮਲੇ ਦੀ ਜਾਂਚ ਚੌਕੀ ਇਚਾਰਜ ਬਿਲਾਸਪੁਰ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਕਰ ਰਹੇ ਹਨ।
