ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ 22 ਸਾਲਾ ਕੁੜੀ ਦੀ ਮੌਤ

Wednesday, Apr 07, 2021 - 02:59 PM (IST)

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ 22 ਸਾਲਾ ਕੁੜੀ ਦੀ ਮੌਤ

ਬਟਾਲਾ (ਬੇਰੀ) - ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਕੁੜੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਕੁੜੀ ਦੀ ਪਛਾਣ 22 ਸਾਲਾ ਸੁਖਮਨਪ੍ਰੀਤ ਕੌਰ ਪਿਤਾ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਸ ਸਬੰਧ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ ਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕਾ ਸੁਖਮਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਵਾਰਡ ਨੰ.6 ਫਤਿਹਗੜ੍ਹ ਚੂੜੀਆਂ ਨੇ ਲਿਖਵਾਇਆ ਕਿ ਉਸਦੀ ਕੁੜੀ 12ਵੀਂ ਪਾਸ ਹੈ।

ਪੜ੍ਹੋ ਇਹ ਵੀ ਖਬਰ -  ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਉਨ੍ਹਾਂ ਨੇ ਦੱਸਿਆ ਕਿ ਬੀਮਾਰ ਰਹਿਣ ਕਰਕੇ ਉਸ ਦੀ ਦਵਾਈ ਚੱਲ ਰਹੀ ਸੀ। ਬੀਤੇ ਦਿਨ ਸੁਖਮਨਪ੍ਰੀਤ ਨੇ ਆਪਣੀ ਦਵਾਈ ਖਾਣ ਦੀ ਥਾਂ ਕੋਈ ਪੁਰਾਣੀ ਜ਼ਹਿਰੀਲੀ ਦਵਾਈ ਭੁਲੇਖੇ ਨਾਲ ਖਾ ਲਈ, ਜਿਸ ਨਾਲ ਉਸਦੀ ਕੁੜੀ ਦੀ ਤਬੀਅਤ ਖ਼ਰਾਬ ਹੋ ਗਈ। ਉਨ੍ਹਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ, ਜਿਥੇ ਇਲਾਜ ਦੌਰਾਨ ਉਸਦੀ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਮੋਹਨ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ’ਚ ਮ੍ਰਿਤਕਾ ਦੇ ਪਿਤਾ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ 174 ਸੀਆਰ.ਪੀ.ਸੀ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 
 


author

rajwinder kaur

Content Editor

Related News