ਜ਼ਹਿਰੀਲੀ ਦਵਾਈ ਨਿਗਲ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, 20 ਜੁਲਾਈ ਨੂੰ ਹੋਇਆ ਸੀ ਵਿਆਹ

Tuesday, Sep 06, 2022 - 03:04 PM (IST)

ਜ਼ਹਿਰੀਲੀ ਦਵਾਈ ਨਿਗਲ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, 20 ਜੁਲਾਈ ਨੂੰ ਹੋਇਆ ਸੀ ਵਿਆਹ

ਬਟਾਲਾ (ਬੇਰੀ, ਸਾਹਿਲ, ਯੋਗੀ, ਅਸ਼ਵਨੀ) : ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਮਾੜੀ ਪੰਨਵਾਂ ਵਿਖੇ ਇਕ ਵਿਆਹੁਤਾ ਜਨਾਨੀ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਮਨਜੀਤ ਕੌਰ ਪਤਨੀ ਗੁਰਬਾਜ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਨੇ ਦੱਸਿਆ ਕਿ ਉਸ ਦੀ ਕੁੜੀ ਜਸਮੀਨ ਕੌਰ (22) ਦਾ ਵਿਆਹ 20 ਜੁਲਾਈ 2022 ਨੂੰ ਮਾੜੀ ਪੰਨਵਾਂ ਵਾਸੀ ਜਤਿੰਦਰ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਜਸਮੀਨ ਕੌਰ ਦੇ ਪਤੀ ਅਤੇ ਸੱਸ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

ਉਨ੍ਹਾਂ ਨੇ ਦੱਸਿਆ ਕਿ 3 ਸਤੰਬਰ ਨੂੰ ਸਵੇਰੇ ਸਾਢੇ 8 ਵਜੇ ਕੁੜੀ ਨੇ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਉਸ ਦਾ ਪਤੀ ਅਤੇ ਸੱਸ ਹਰ ਰੋਜ਼ ਉਸ ਨਾਲ ਲੜਾਈ-ਝਗੜਾ ਕਰਦੇ ਸਨ। ਉਪਰੰਤ ਜਵਾਈ ਨੇ ਉਸਨੂੰ ਫੋਨ ਕਰ ਕੇ ਆਪਣੀ ਕੁੜੀ ਨੂੰ ਇੱਥੋਂ ਲੈ ਜਾਣ ਲਈ ਕਿਹਾ। ਵਕਤ ਕਰੀਬ 12:30 ਵਜੇ ਸ਼ਮਸ਼ੇਰ ਸਿੰਘ ਪੁੱਤਰ ਜਗਦੇਸ਼ਵਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ, ਜਿਸਨੇ ਕੁੜੀ ਦਾ ਰਿਸ਼ਤਾ ਕਰਵਾਇਆ ਸੀ, ਉਹ ਉਸਦੇ ਘਰ ਆਇਆ ਅਤੇ ਦੱਸਿਆ ਕਿ ਕੁੜੀ ਨੇ ਆਪਣੀ ਸੱਸ ਅਤੇ ਪਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਜਸਮੀਨ ਕੌਰ ਦੀ ਸੱਸ ਸੁਖਵਿੰਦਰ ਕੌਰ ਅਤੇ ਪਤੀ ਜਤਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

 


author

rajwinder kaur

Content Editor

Related News