ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ

Thursday, Mar 28, 2024 - 05:08 PM (IST)

ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ

ਪਾਤੜਾਂ (ਸਨੇਹੀ) : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਦਾ ਸੇਕ ਪਾਤੜਾਂ ਇਲਾਕੇ ਤੱਕ ਵੀ ਪਹੁੰਚ ਗਿਆ ਹੈ। ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਮੌਲਵੀਵਾਲਾ ਵਿਚ ਅੱਜ ਬਾਅਦ ਦੁਪਹਿਰ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਮਿੱਠੂ ਸਿੰਘ ਪੁੱਤਰ ਅਰਜਨ ਸਿੰਘ ਉਮਰ ਲਗਭਗ 48 ਸਾਲ ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਿਹਾੜੀਦਾਰ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ । ਪ੍ਰੰਤੂ ਮੰਗਲਵਾਰ ਸ਼ਾਮ ਉਹ ਘਰੋਂ ਬਾਹਰ ਗਿਆ ਅਤੇ ਰਾਤ ਕਰੀਬ 8 ਵਜੇ ਦੇ ਕਰੀਬ ਸ਼ਰਾਬੀ ਹਾਲਤ ਵਿਚ ਘਰ ਆਇਆ ਅਤੇ ਸੌਂ ਗਿਆ। 

ਸਵੇਰੇ ਜਦੋਂ ਉੱਠਿਆ ਤਾਂ ਉਸਨੂੰ ਉਲਟੀਆਂ ਲੱਗ ਗਈਆਂ। ਬਾਅਦ ਦੁਪਹਿਰ 2 ਵਜੇ ਦੇ ਕਰੀਬ ਉਸ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ । ਇਸ ਦੌਰਾਨ ਜਦੋਂ ਉਹ ਕੱਪੜੇ ਬਦਲ ਰਿਹਾ ਸੀ ਤਾਂ ਅਚਾਨਕ ਚੱਕਰ ਖਾ ਕੇ ਡਿੱਗ ਜਾਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਪਿੰਡ ਦੇ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਨੇ ਦੱਸਿਆ ਕਿ ਮ੍ਰਿਤਕ ਮਿੱਠੂ ਸਿੰਘ ਰਵਿਦਾਸੀਆ ਭਾਈਚਾਰੇ ਨਾਲ ਸੰਬੰਧ ਰੱਖਦਾ ਸੀ ਅਤੇ ਉਸਦੇ ਦੋ ਲੜਕੇ ਤੇ ਦੋ ਲੜਕੀਆਂ ਹਨ । ਜਿਨ੍ਹਾਂ ਵਿੱਚੋਂ ਇਕ ਲੜਕੀ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਕੀਤਾ ਗਿਆ ਸੀ।


author

Gurminder Singh

Content Editor

Related News