ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ

Friday, Aug 07, 2020 - 05:21 PM (IST)

ਤਰਨਤਾਰਨ (ਰਮਨ, ਬਲਵਿੰਦਰ ਕੌਰ) : ਪੰਜਾਬ ਦੇ ਤਿਨ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ 'ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ 121 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਪੁੱਜੇ ਹਨ। 

ਇਹ ਵੀ ਪੜ੍ਹੋਂ : ਅਫਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ SGPC ਦਾ ਵੱਡਾ ਐਲਾਨ

ਇਸ ਮੌਕੇ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਕਤਲ ਹੋਏ ਹਨ। ਇਸ ਮਾਮਲੇ 'ਚ ਜੋ ਵੀ ਦੋਸ਼ ਪਾਇਆ ਗਿਆ ਉਸ ਖਿਲ਼ਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਉਹ ਲੜਦੇ ਰਹਿਣਗੇ। ਇਕ ਵੀ ਦੋਸ਼ੀ ਨੂੰ ਬਕਸ਼ਿਆ ਨਹੀਂ ਜਾਵੇਗਾ।

PunjabKesariਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਾਂਚ ਤੋਂ ਪਹਿਲਾਂ ਕਿਸੇ ਦਾ ਵੀ ਨਾਮ ਲੈਣਾ ਉਚਿੱਤ ਨਹੀਂ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਮਨਰੇਗਾ ਕਾਰਡ ਬਣਾਉਣ ਅਤੇ ਜਿਨ੍ਹਾਂ ਦੇ ਮਾਕਾਨ ਕੱਚੇ ਹਨ ਉਨ੍ਹਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋਂ :  ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ


Baljeet Kaur

Content Editor

Related News