ਜ਼ਹਿਰੀਲਾ ਜੀਵ ਲੜਨ ਨਾਲ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ

Saturday, Jun 12, 2021 - 05:46 PM (IST)

ਜ਼ਹਿਰੀਲਾ ਜੀਵ ਲੜਨ ਨਾਲ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ

ਗੋਰਾਇਆ  (ਮੁਨੀਸ਼ ਬਾਵਾ)- ਨੇੜਲੇ ਬੜਾ ਪਿੰਡ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੇ ਕੋਈ ਜ਼ਹਿਰੀਲੀ ਚੀਜ਼ ਲੜਨ ਨਾਲ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਪਛਾਣ ਪੰਕਜ ਅਤੇ ਬਾਲਕ ਦੇ ਰੂਪ ਵਿਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨਾਂ ਦੇ ਰਿਸ਼ਤੇਦਾਰ ਲਾਲ ਬਿਹਾਰੀ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਤੇਜ਼ ਹਨ੍ਹੇਰੀ ਚੱਲੀ ਤਾਂ ਉਸ ਦੇ ਇਹ ਦੋਵੇਂ ਭਤੀਜੇ ਘਰ ਦੀ ਛੱਤ ਦੇ ਉੱਪਰ ਸੌ ਰਹੇ ਸਨ ਅਤੇ ਉਹ ਦੋਵੇਂ ਹਨ੍ਹੇਰੀ ਕਾਰਨ ਥੱਲੇ ਆ ਕੇ ਸੌਂ ਗਏ। ਉਹ ਜਦੋਂ ਸਵੇਰੇ ਉਠੇ ਤਾਂ ਕਹਿਣ ਲੱਗੇ ਕਿ ਉਨ੍ਹਾਂ ਦਾ ਪੇਟ ਦਰਦ ਕਰ ਰਿਹਾ ਹੈ, ਉਨ੍ਹਾਂ ਨੂੰ ਪਹਿਲਾਂ ਬੜਾ ਪਿੰਡ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਸਿਹਤ ਹੋਰ ਵੀ ਖ਼ਰਾਬ ਹੋ ਗਈ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਦੋਨੋਂ ਨੌਜਵਾਨ ਕੁਝ ਦਿਨ ਪਹਿਲਾਂ ਹੀ ਯੂ ਪੀ ਤੋਂ ਝੋਨੇ ਦੀ ਬਿਜਾਈ ਕਰਨ ਦੇ ਲਈ ਆਏ ਸਨ ਸਿਵਲ ਹਸਪਤਾਲ ਦੇ ਡਾਕਟਰ ਨੇ ਇਸ ਸਬੰਧੀ ਦੱਸਿਆ ਕਿ ਇਨ੍ਹਾਂ ਦੋਨੋਂ ਹੀ ਨੌਜਵਾਨਾਂ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਡੰਗ ਮਾਰਿਆ ਹੈ ਜਿਸ ਕਾਰਨ ਇਨ੍ਹਾਂ ਦੀ ਮੌਤ ਹੋਈ ਹੈ ਇਸ ਸਬੰਧੀ  ਚੌਕੀ ਇੰਚਾਰਜ ਧੁਲੇਤਾ ਬਲਦੇਵ ਸਿੰਘ  ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਦਿੱਤੇ ਗਏ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਨੌਜਵਾਨਾਂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।


author

Gurminder Singh

Content Editor

Related News