ਜ਼ਹਿਰੀਲੀ ਦਵਾਈ ਪੀਣ ਨਾਲ ਵਿਅਕਤੀ ਦੀ ਮੌਤ

Thursday, Dec 05, 2024 - 06:23 PM (IST)

ਜ਼ਹਿਰੀਲੀ ਦਵਾਈ ਪੀਣ ਨਾਲ ਵਿਅਕਤੀ ਦੀ ਮੌਤ

ਮੋਗਾ (ਅਜ਼ਾਦ) : ਕਰਿਆਨਾ ਦੇ ਦੁਕਾਨਦਾਰ ਵਿਸ਼ਾਲ ਜੈਨ (45) ਵਾਸੀ ਪੱਤੀ ਮਲੋਕੀ ਮੋਗਾ ਦੀ ਅਚਾਨਕ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਸਹਾਇਕ ਐੱਸ.ਐੱਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਜੈਨ ਜੋ ਕਿ ਤਿੰਨ ਬੱਚਿਆਂ ਦਾ ਪਿਤਾ ਸੀ, ਨੇ ਗਲਤੀ ਨਾਲ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਅਰਚੀ ਜੈਨ ਦੇ ਬਿਆਨਾਂ 'ਤੇ ਐੈੱਡ. ਦੀ ਧਾਰਾ 194 ਤਹਿਤ ਕਾਰਵਾਈ ਕਰਦੇ ਹੋਏ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।


author

Gurminder Singh

Content Editor

Related News