ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਨਾਲ 8 ਮੌਤਾਂ ਹੋਣ ਦੇ ਮਾਮਲੇ ’ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ

Thursday, Mar 21, 2024 - 06:31 PM (IST)

ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਨਾਲ 8 ਮੌਤਾਂ ਹੋਣ ਦੇ ਮਾਮਲੇ ’ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ

ਸੰਗਰੂਰ : ਸੰਗਰੂਰ ਦੇ ਪਿੰਡ ਗੁਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਲਾਅ ਇਨ ਆਰਡਰ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੇ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਉਸ ਉੱਤੇ ਲੇਬਲ ਲਗਾ ਦਿੱਤਾ ਜਾਂਦਾ ਸੀ, ਉਸ ਨੂੰ ਵੀ ਘਰ ਵਿਚ ਹੀ ਤਿਆਰ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਕੁਝ ਸਮਾਂ ਪਹਿਲਾਂ ਹੀ ਨਜਾਇਜ਼ ਸ਼ਰਾਬ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਸਾਡੇ ਵੱਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਹੁਣ ਤੱਕ ਇਨ੍ਹਾਂ ਵੱਲੋਂ ਕਿਸ-ਕਿਸ ਇਲਾਕੇ ਵਿਚ ਸ਼ਰਾਬ ਵੇਚੀ ਗਈ ਹੈ। ਨਾਲ ਹੀ ਕਿੱਥੋਂ-ਕਿੱਥੋਂ ਸ਼ਰਾਬ ਬਣਾਉਣ ਦਾ ਸਮਾਨ ਲਿਆਇਆ ਜਾਂਦਾ ਸੀ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਵੱਡੀ ਕਾਰਵਾਈ, ਲਿਆ ਅਹਿਮ ਫ਼ੈਸਲਾ

ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਡੀਆਂ ਟੀਮਾਂ ਬਾਹਰੀ ਸੂਬਿਆਂ ਵਿਚ ਵੀ ਰੇਡ ਕਰ ਰਹੀਆਂ ਹਨ ਤਾਂ ਜੋ ਇਨ੍ਹਾਂ ਦੀ ਪੂਰੀ ਚੈਨ ਫੜੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਘਰ ਵਿਚੋਂ ਰੇਡ ਕਰਨ ਤੋਂ ਬਾਅਦ ਨਜਾਇਜ਼ ਸ਼ਰਾਬ ਬਣਾਉਣ ਵਾਲੀ ਸਮੱਗਰੀ ਦੀ ਬਰਾਮਦ ਕੀਤੀ ਗਈ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਖਾਲ੍ਹੀ ਬੋਤਲਾਂ, ਬੋਤਲਾਂ ਦੇ ਉੱਤੇ ਲਗਾਉਣ ਵਾਲਾ ਢੱਕਣ ਪ੍ਰਿੰਟਰ, ਬੋਤਲ ਨੂੰ ਲਗਾਉਣ ਵਾਲੀ ਸੀਲ ਆਦਿ ਚੀਜ਼ਾਂ ਬਰਾਮਦ ਹੋਈਆਂ ਹਨ। ਮੁਲਜ਼ਮਾਂ ਨੇ ਦੱਸਿਆ ਕਿ ਸਾਡੇ ਵੱਲੋਂ ਘਰ ਵਿਚ ਹੀ ਸ਼ਰਾਬ ਬਣਾਈ ਜਾਂਦੀ ਸੀ ਅਤੇ ਹਰਿਆਣਾ ਮਾਰਕਾ ਦੇ ਲੇਬਲ ਵੀ ਘਰ ਵਿਚ ਹੀ ਤਿਆਰ ਕੀਤੇ ਜਾਂਦੇ ਸੀ। ਮੁਲਜ਼ਾਂ ਨੇ ਦੱਸਿਆ ਕਿ ਹੁਣ ਤੱਕ ਸਾਡੇ ਵੱਲੋਂ 10 ਪੇਟੀਆਂ ਬਣਾ ਕੇ ਵੇਚੀਆਂ ਜਾ ਚੁੱਕੀਆਂ ਹਨ। ਫਿਲਹਾਲ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ‘ਆਪ’ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News