ਦਵਾਈ ਦੇ ਭੁਲੇਖੇ ਨਿਗਲੀ ਜ਼ਹਿਰੀਲੀ ਚੀਜ਼, 45 ਸਾਲਾਂ ਵਿਅਕਤੀ ਦੀ ਹੋਈ ਮੌਤ

Monday, Jan 24, 2022 - 04:04 PM (IST)

ਦਵਾਈ ਦੇ ਭੁਲੇਖੇ ਨਿਗਲੀ ਜ਼ਹਿਰੀਲੀ ਚੀਜ਼, 45 ਸਾਲਾਂ ਵਿਅਕਤੀ ਦੀ ਹੋਈ ਮੌਤ

ਤਪਾ ਮੰਡੀ (ਸ਼ਾਮ, ਗਰਗ) - ਪਿੰਡ ਢਿਲਵਾਂ ਵਿਖੇ ਇੱਕ 45 ਸਾਲਾਂ ਵਿਅਕਤੀ ਵੱਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਸਪਾਲ ਸਿੰਘ ਨੇ ਆਪਣੇ ਬਿਆਨ ਕਰਵਾਉਂਦੇ ਹੋਏ ਕਿਹਾ ਕਿ ਉਸ ਦਾ ਪਿਤਾ ਕਈ ਮਹੀਨਿਆਂ ਤੋਂ ਮਾਨਸ਼ਿਕ ਤੌਰ ’ਤੇ ਪਰੇਸ਼ਾਨ ਰਹਿ ਰਿਹਾ ਸੀ। ਉਨ੍ਹਾਂ ਦੀ ਬਰਨਾਲਾ ਤੋਂ ਦਵਾਈ ਵੀ ਚੱਲਦੀ ਸੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਉਸ ਨੇ ਦੱਸਿਆ ਕਿ ਬੀਤੇ ਦਿਨੀਂ ਜਦ ਮੇਰੇ ਪਿਤਾ ਜੀ ਦਵਾਈ ਲੈਣ ਲੱਗੇ ਤਾਂ ਉਨ੍ਹਾਂ ਨੇ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀ ਲਈ। ਸਿਹਤ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਤੁਰੰਤ ਗੁਰੂ ਰਾਮ ਦਾਸ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਬਲਵਿੰਦਰ ਸਿੰਘ ਖੇਤੀਬਾੜੀ ਕਰਦਾ ਸੀ ਅਤੇ ਅਪਣੇ ਪਿੱਛੇ 2 ਮੁੰਡੇ ਅਤੇ ਪਤਨੀ ਛੱਡ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰੇਣੂ ਪਰੋਚਾ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦੇ ਪੁੱਤਰ ਜਸਪਾਲ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ। ਬਿਆਨਾਂ ਦੇ ਆਧਾਰ ’ਤੇ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ

 


author

rajwinder kaur

Content Editor

Related News