ਕਾਰੋਬਾਰ ’ਚ ਘਾਟਾ ਪੈਣ ’ਤੇ ਨਿਗਲੀ ਜ਼ਹਿਰੀਲੀ ਦਵਾਈ, ਮੌਤ

Thursday, Aug 02, 2018 - 12:32 AM (IST)

ਕਾਰੋਬਾਰ ’ਚ ਘਾਟਾ ਪੈਣ ’ਤੇ ਨਿਗਲੀ ਜ਼ਹਿਰੀਲੀ ਦਵਾਈ, ਮੌਤ

 ਮੋਗਾ,  (ਅਾਜ਼ਾਦ)-  ਜ਼ਿਲੇ ਦੇ ਪਿੰਡ ਸਮਾਧ ਭਾਈ ਨਿਵਾਸੀ ਬੇਅੰਤ ਸਿੰਘ (39) ਵੱਲੋਂ ਕਾਰੋਬਾਰ ’ਚ ਘਾਟਾ ਪੈਣ ’ਤੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ ਗਿਆ ਸੀ, ਉਥੇ ਉਸਨੇ ਦਮ ਤੋਡ਼ ਦਿੱਤਾ। ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਮਹਿੰਦਰ ਸਿੰਘ ਜੋ ਇਕ ਬੱਚੀ ਦਾ ਪਿਤਾ ਸੀ। ਖੇਤੀ ਕਰਨ ਦੇ ਇਲਾਵਾ ਮੱਝਾਂ ਦਾ ਵਪਾਰ ਵੀ ਕਰਦਾ ਸੀ।
 ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਨੇ ਪੁਲਸ ਨੂੰ ਦੱਸਿਆ ਕਿ 8 ਜੁਲਾਈ ਨੂੰ ਉਸਦਾ ਪਤੀ ਖੇਤ ’ਚ ਸਪਰੇਅ ਕਰਨ ਲਈ ਗਿਆ ਸੀ, ਪਰ ਜਦ ਘਰ ਆਇਆ ਤਾਂ ਉਹ ਮਾਨਸਿਕ ਤੌਰ ’ਤੇ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਿਹਾ ਸੀ। 
ਇਸ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸਨੇ ਕਿਹਾ ਕਿ ਮੇਰੇ ਪਤੀ ਨੂੰ ਮੱਝਾਂ ਦੇ ਵਪਾਰ ’ਚ ਕਾਫੀ ਘਾਟਾ ਪੈ ਗਿਆ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸਦੀ ਹਾਲਤ ਵਿਗਡ਼ਣ ’ਤੇ ਉਸ ਨੂੰ ਲੁਧਿਆਣਾ ਦੇ ਹਸਪਤਾਲ ’ਚ ਦਾਖਲ ਕਰਾਇਆ ਗਿਆ, ਉਥੋਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ 24 ਜੁਲਾਈ ਨੂੰ ਭੇਜ ਦਿੱਤਾ ਗਿਆ, ਉਥੇ ਉਸਨੇ ਬੀਤੇ ਦਿਨ ਦਮ ਤੋਡ਼ ਦਿੱਤਾ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ।


Related News