ਜ਼ਹਿਰੀਲੀ ਦਵਾਈ ਨਿਗਲਣ ਨਾਲ ਵਿਅਕਤੀ ਦੀ ਮੌਤ
Monday, Jun 18, 2018 - 01:16 AM (IST)
ਦਸੂਹਾ, (ਝਾਵਰ)- ਦਸੂਹਾ ਦੇ ਵਾਰਡ ਨੰ. 4 ਦੇ ਇਕ ਵਿਅਕਤੀ ਸੰਨੀ ਸ਼ਰਮਾ ਪੁੱਤਰ ਧਰਮਪਾਲ ਸ਼ਰਮਾ ਵੱਲੋਂ ਆਪਣੇ ਘਰੇਲੂ ਹਾਲਤ ਤੋਂ ਤੰਗ-ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਰੱਖਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
