ਜ਼ਹਿਰੀਲੀ ਸਪਰੇਅ ਪੀਣ ਵਾਲੇ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ

Wednesday, May 10, 2023 - 04:25 PM (IST)

ਜ਼ਹਿਰੀਲੀ ਸਪਰੇਅ ਪੀਣ ਵਾਲੇ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ

ਅਬੋਹਰ (ਸੁਨੀਲ) : ਪਿੰਡ ਰਾਮਪੁਰਾ ਨਰਾਇਣਪੁਰਾ ਵਿਖੇ 10 ਦਿਨ ਪਹਿਲਾਂ ਇਕ ਨੌਜਵਾਨ ਨੇ ਗਲਤੀ ਨਾਲ ਸਪਰੇਅ ਪੀ ਲਈ ਸੀ, ਜਿਸ ਦਾ ਫਰੀਦਕੋਟ ਵਿਖੇ ਇਲਾਜ ਚੱਲ ਰਿਹਾ ਸੀ। ਇਥੇ ਬੀਤੀ ਰਾਤ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਥਾਣਾ ਬਹਾਵਵਾਲਾ ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਰਹਿਣ ਵਾਲੇ 22 ਸਾਲਾ ਸੰਜੇ ਪੁੱਤਰ ਵਿਨੋਦ ਕੁਮਾਰ ਨੇ 28 ਅਪ੍ਰੈਲ ਨੂੰ ਗਲਤੀ ਨਾਲ ਸਪਰੇਅ ਪੀ ਲਈ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। 29 ਅਪ੍ਰੈਲ ਨੂੰ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਮੰਗਲਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


author

Gurminder Singh

Content Editor

Related News