ਜ਼ਹਿਰੀਲੀ ਚੀਜ਼ ਖਾਣ ਨਾਲ ਔਰਤ ਦੀ ਮੌਤ
Saturday, Sep 23, 2017 - 02:36 PM (IST)

ਬਟਾਲਾ (ਸੈਂਡੀ) - ਬੀਤੀ ਦੇਰ ਸ਼ਾਮ ਪਿੰਡ ਜੈਤੋ ਸਰਜਾ ਦੀ ਇਕ ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਰੰਗੜ ਨਗਲ ਦੇ ਏ. ਐੱਸ. ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਜੈਤੋਸਰਜਾ ਨੇ ਘਰੇਲੂ ਕਿਸੇ ਗੱਲ ਨੂੰ ਲੈ ਕੇ ਬੀਤੀ ਸ਼ਾਮ ਆਪਣੇ ਘਰ 'ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਤੋਂ ਬਾਅਦ ਉਸ ਦੇ ਪਤੀ ਨੇ ਤੁਰੰਤ ਇਲਾਜ ਲਈ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ। ਪਰ ਡਾਕਟਰਾਂ ਇਸ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਾਰਨ ਇਸ ਨੂੰ ਅਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। ਏ. ਐੱਸ. ਆਈ ਨੇ ਦੱਸਿਆ ਕਿ ਮ੍ਰਿਤਕ ਦੇ ਪਤੀ ਕਸ਼ਮੀਰ ਸਿੰਘ ਦੇ ਬਿਆਨਾ ਤੇ 174 ਦੀ ਕਾਰਵਾਈ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।