177 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫਤਾਰ, 3 ਫਰਾਰ
Saturday, Mar 09, 2019 - 05:50 PM (IST)

ਫਤਿਹਗੜ੍ਹ ਸਾਹਿਬ (ਬੀਜਾ) : ਸਰਹਿੰਦ ਪੁਲਸ ਨੇ ਚੰਡੀਗੜ੍ਹ ਮਾਰਕਾ ਲੱਗੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਉਸ ਦੇ ਤਿੰਨ ਸਾਥੀ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਬੱਸ ਸਟੈਂਡ ਸਰਹਿੰਦ ਜੀ. ਟੀ. ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਜਿੰਦਰ ਸਿੰਘ ਬਿਨ੍ਹਾਂ ਨੰਬਰੀ ਟਰੈਕਟਰ ਸੋਨਾਲੀਕਾ ਸਮੇਤ ਟਰਾਲੀ ਸਮੇਤ ਨਜ਼ਰ ਆਇਆ ਜਦੋਂ ਪੁਲਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 177 ਪੇਟੀਆਂ ਨਜਾਇਜ਼ ਸ਼ਰਾਬ ਮਾਰਕਾ ਨੈਨਾ ਵਿਸਕੀ ਚੰਡੀਗੜ੍ਹ ਬਰਾਮਦ ਹੋਈ, ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ।
ਇਸ ਦੌਰਾਨ ਉਕਤ ਦੇ ਨਾਲ ਰਵੀ, ਜੱਗਾ ਅਤੇ ਜੋਤੀ ਇਨੋਵਾ ਗੱਡੀ ਵਿਚ ਫਰਾਰ ਹੋ ਗਏ, ਜਿਨ੍ਹਾਂ ਦੀ ਪੁਲਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਰਜਿੰਦਰ ਸਿੰਘ ਖਿਲ਼ਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਪੁਲਸ ਨੇ ਐਕਸਾਈਜ਼ ਐਕਟ ਤਹਿਤ ਥਾਣਾ ਸਰਹਿੰਦ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।