ਪੁਲਸ ਨੇ ਸ਼ਰਾਬ ਦੀ ਚਾਲੂ ਭੱਠੀ, ਲਾਹਨ ਅਤੇ ਨਾਜਾਇਜ਼ ਸ਼ਰਾਬ ਸਮੇਤ ਕੀਤੇ 4 ਕਾਬੂ

Tuesday, Jun 08, 2021 - 04:59 PM (IST)

ਪੁਲਸ ਨੇ ਸ਼ਰਾਬ ਦੀ ਚਾਲੂ ਭੱਠੀ, ਲਾਹਨ ਅਤੇ ਨਾਜਾਇਜ਼ ਸ਼ਰਾਬ ਸਮੇਤ ਕੀਤੇ 4 ਕਾਬੂ

ਮੋਗਾ (ਅਜ਼ਾਦ): ਮੋਗਾ ਪੁਲਸ ਨੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 1 ਸ਼ਰਾਬ ਦੀ ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਗਸ਼ਤ ਦੌਰਾਨ ਰਣਜੀਤ ਸਿੰਘ ਨਿਵਾਸੀ ਪਿੰਡ ਰੋਡੇ ਨੂੰ ਕਾਬੂ ਕਰ ਕੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਨੇ ਗਸ਼ਤ ਦੌਰਾਨ ਸੂਚਨਾ ਮਿਲਣ ’ਤੇ ਲਖਵੀਰ ਸਿੰਘ ਉਰਫ ਲੱਖੀ ਨਿਵਾਸੀ ਮੰਡੀਰਾ ਵਾਲੀ ਬਸਤੀ ਚੜਿੱਕ ਦੇ ਛਾਪਾਮਾਰੀ ਕਰ ਕੇ ਸ਼ਰਾਬ ਦੀ ਚਾਲੂ ਭੱਠੀ, 30 ਲਿਟਰ ਲਾਹਣ ਅਤੇ 3 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਅਧੀਨ ਪੈਂਦੀ ਪੁਲਸ ਚੌਂਕੀ ਫੋਕਲ ਪੁਆਇੰਟ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਗਸ਼ਤ ਦੌਰਾਨ ਮੋਹਿਤ ਕੁਮਾਰ ਨਿਵਾਸੀ ਨੇੜੇ ਦੇਵ ਹੋਟਲ ਮੋਗਾ ਨੂੰ ਕਾਬੂ ਕਰ ਕੇ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਕ੍ਰਿਸ਼ਨ ਕੁਮਾਰ ਨੇ ਗਸ਼ਤ ਦੌਰਾਨ ਸੁਖਦੇਵ ਸਿੰਘ ਨਿਵਾਸੀ ਪਿੰਡ ਜਲਾਲ ਪੁਰਬੀ ਨੂੰ ਕਾਬੂ ਕਰ ਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਕਾਬੂ ਕਥਿਤ ਦੋਸ਼ੀਆਂ ਦੇ ਖਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।


author

Gurminder Singh

Content Editor

Related News