ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਬਾਅਦ ਜ਼ਿਲਾ ਪੁਲਸ ਹੋਈ ਅਲਰਟ

11/19/2018 6:28:08 PM

ਨਵਾਂਸ਼ਹਿਰ (ਮਨੋਰੰਜਨ) : ਅੰਮ੍ਰਿਤਸਰ 'ਚ ਐਤਵਾਰ ਸਵੇਰੇ ਨਿਰੰਕਾਰੀ ਭਵਨ ਵਿਖੇ ਸੰਗਤ 'ਤੇ ਗ੍ਰਨੇਡ ਅਟੈਕ ਤੋਂ ਬਾਅਦ ਜ਼ਿਲੇ 'ਚ ਪੁਲਸ ਅਲਰਟ ਹੋ ਗਈ ਹੈ, ਜਿਸ ਕਾਰਨ ਜ਼ਿਲੇ 'ਚ ਸੁਰੱਖਿਆ ਦੇ ਪੁਖਤਾ ਬੰਦੋਬਸਤ ਕੀਤੇ ਗਏ ਹਨ। ਸ਼ਹਿਰ ਦੇ ਸਾਰੇ ਆਊਟਰ ਰਸਤਿਆਂ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸ਼ਹਿਰ ਦੇ ਚੌਕਾਂ 'ਚ ਪੁਲਸ ਤਾਇਨਾਤ ਹੈ।
ਐੱਸ. ਐੱਸ. ਪੀ. ਦੀਪਕ ਹਿਲੌਰੀ ਨੇ ਐਤਵਾਰ ਨੂੰ ਸਾਰੇ ਪੁਲਸ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਇਲਾਕਿਆਂ 'ਚ ਸੁਰੱਖਿਆ ਦੇ ਪੁਖਤਾ ਬੰਦੋਬਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਪੁਲਸ ਨੂੰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਜ਼ਿਲੇ ਦੇ ਸਾਰੇ ਨਿਰੰਕਾਰੀ ਭਵਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਨੂੰ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਵੱਲੋਂ ਸੰਗਤ 'ਤੇ ਗ੍ਰਨੇਡ ਸੁੱਟਿਆ ਗਿਆ। ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 21 ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਸ ਦੇ ਬਾਅਦ ਪੂਰੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ।


Related News