7 ਕਿਲੋਗ੍ਰਾਮ ਚੂਰਾ-ਪੋਸਤ ਸਮੇਤ ਇਕ ਕਾਬੂ
Sunday, Dec 03, 2017 - 05:22 PM (IST)
ਗਿੱਦੜਬਾਹਾ (ਕੁਲਭੂਸ਼ਨ) : ਥਾਣਾ ਗਿੱਦੜਬਾਹਾ ਪੁਲਸ ਨੇ ਇਕ ਵਿਅਕਤੀ ਨੂੰ 7 ਕਿਲੋਗ੍ਰਾਮ ਚੂਰਾ-ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਧਰਮਪਾਲ ਸ਼ਰਮਾਂ ਨੇ ਦੱਸਿਆ ਕਿ ਏ.ਐੱਸ.ਆਈ. ਗੁਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲੂਲਬਾਈ ਰੋਡ ਤੇ ਇਕ ਵਿਅਕਤੀ ਨੂੰ ਪਲਾਸਟਿਕ ਦਾ ਗੱਟਾ ਚੁੱਕੀ ਆਉਂਦਿਆਂ ਦੇਖਿਆ। ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਵਾਪਿਸ ਮੁੜਣ ਲੱਗਾ ਜਿਸ ਤੇ ਪੁਲਸ ਵੱਲੋਂ ਸੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਗਿਆ ਅਤੇ ਪਲਾਸਟਿਕ ਦੇ ਗੱਟੇ ਦੀ ਤਲਾਸ਼ੀ ਲੈਣ ਤੇ ਉਸ ਵਿਚੋਂ 7 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਵੀ ਕੁਮਾਰ ਪੁੱਤਰ ਮਿੱਠੂ ਸਿੰਘ ਵਾਸੀ ਸਾਹਮਣੇ ਰੇਲਵੇ ਸਟੇਸ਼ਨ ਗਿੱਦੜਬਾਹਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਰਵੀ ਕੁਮਾਰ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
